Home / Punjabi News / ਕੈਪਟਨ ਅਮਰਿੰਦਰ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ ਦੀ ਵਧਾਈ

ਕੈਪਟਨ ਅਮਰਿੰਦਰ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ ਦੀ ਵਧਾਈ

ਕੈਪਟਨ ਅਮਰਿੰਦਰ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ ਦੀ ਵਧਾਈ

ਆਪਸੀ ਮੇਲ ਮਿਲਾਪ ਨਾਲ ਤਿਉਹਾਰ ਮਨਾਉਣ ਦਾ ਦਿੱਤਾ ਸੱਦਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਕੈਪਟਨ ਨੇ ਇਹ ਤਿਉਹਾਰ ਸਦਭਾਵਨਾ ਤੇ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ਸੱਦਾ ਵੀ ਦਿੱਤਾ। ਚੇਤੇ ਰਹੇ ਕਿ ਭਲਕੇ 16 ਜੂਨ ਨੂੰ ਈਦ-ਉਲ-ਫਿਤਰ ਦਾ ਤਿਉਹਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਸਿਰਫ਼ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸੰਪੂਰਨਤਾ ਦਾ ਹੀ ਦਿਹਾੜਾ ਨਹੀਂ ਸਗੋਂ ਇਹ ਕਿਸੇ ਵੀ ਤਰ੍ਹਾਂ ਦੀ ਨਫ਼ਰਤ ਅਤੇ ਕੱਟੜਵਾਦ ਦੇ ਅੰਤ ਦਾ ਵੀ ਪ੍ਰਤੀਕ ਹੈ।
ਮੁੱਖ ਮੰਤਰੀ ਨੇ ਕਿਹਾ, “ਆਓ ਇਸ ਪਵਿੱਤਰ ਦਿਹਾੜੇ ਮੌਕੇ ਬੁਰਾਈਆਂ ਤੇ ਵੈਰ-ਵਿਰੋਧ ਤੋਂ ਮੁਕਤ ਸੰਸਾਰ ਦੀ ਸਿਰਜਣਾ ਲਈ ਇਕਜੁਟ ਹੋਈਏ। ਇਸ ਤਿਉਹਾਰ ਨੂੰ ਭਾਈਚਾਰਕ ਸਾਂਝ ਦੇ ਜਜ਼ਬੇ ਨਾਲ ਮਨਾਈਏ ਜੋ ਸਾਨੂੰ ਰਹਿਮਦਿਲੀ ਅਤੇ ਸਹਿਣਸ਼ੀਲਤਾ ਦਾ ਉਪਦੇਸ਼ ਦਿੰਦਾ ਹੈ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …