Home / Punjabi News / ਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ: ਸਿੱਧੂ

ਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ: ਸਿੱਧੂ

ਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ: ਸਿੱਧੂ

ਚੰਡੀਗੜ੍ਹ, 21 ਅਕਤੂਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਨਿਰਮਾਤਾ ਹਨ ਤੇ ਉਨ੍ਹਾਂ ਨੇ ਹੀ ਭਾਜਪਾ ਸਰਕਾਰ ਨਾਲ ਮਿਲ ਕੇ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਵਾਇਆ ਹੈ। ਸਿੱਧੂ ਦਾ ਇਹ ਬਿਆਨ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਆਇਆ ਹੈ। ਕੈਪਟਨ ਨੇ ਕਿਹਾ ਸੀ ਕਿ ਉਹ ਨਵੀਂ ਪਾਰਟੀ ਬਣਾ ਕੇ ਭਾਜਪਾ ਨਾਲ ਗੱਠਜੋੜ ਕਰ ਸਕਦੇ ਹਨ। ਸ੍ਰੀ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਖੇਤੀ ਕਾਨੂੰਨਾਂ ਜ਼ਰੀਏ ਅੰਬਾਨੀਆਂ ਨੂੰ ਪੰਜਾਬ ਦੇ ਖੇਤਾਂ ਤਕ ਲੈ ਆਏ ਹਨ ਜਿਸ ਕਾਰਨ ਛੋਟੀ ਕਿਸਾਨੀ ਤਬਾਹ ਹੋ ਗਈ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਬਿਆਨਾਂ ਦਾ ਜਵਾਬ ਦਿੰਦਿਆਂ ਉਸ ਨੂੰ ਝੂਠਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਉਸ ਦੇ 15 ਸਾਲ ਪਹਿਲਾਂ ਦੇ ਫਸਲੀ ਵਿਭਿੰਨਤਾ ਲਈ ਕੀਤੇ ਯਤਨਾਂ ਨੂੰ ਖੇਤੀ ਕਾਨੂੰਨਾਂ ਨਾਲ ਜੋੜ ਰਹੇ ਹਨ। ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਕੈਪਟਨ ਦੀ ਤਸਵੀਰ ਜਨਤਕ ਕਰਦਿਆਂ ਉਸ ਨੂੰ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਘੇਰਿਆ ਸੀ।

-ਪੀਟੀਆਈ

Caption


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …