ਜਲੰਧਰ/ਹੁਸ਼ਿਆਰਪੁਰ— ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਦਿਹਾਂਤ ਹੋਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਕੇਰੀਆਂ ਦੇ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਮੌਤ ਦੀ ਖਬਰ ਸੁਣ ’ਤੇ ਡੂੰਘਾ ਦੁੱਖ ਪਹੁੰਚਿਆ ਹੈ। ਉਨ੍ਹਾਂ ਦਾ ਅਚਾਨਕ ਦੇਹਾਂਤ ਹੋਣ ਨਾਲ ਪੰਜਾਬ ਨੂੰ ਬੇਹੱਦ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ’ਚ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਨ।
ਜ਼ਿਕਰਯੋਗ ਹੈ ਕਿ ਮੁਕੇਰੀਆਂ ਹਲਕੇ ਤੋਂ ਵਿਧਾਇਕ ਰਜਨੀਸ਼ ਕੁਮਾਰ ਬੱਬੀ (59) ਦਾ ਅੱਜ ਦਿਹਾਂਤ ਹੋ ਗਿਆ। ਉਹ ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ ਅਤੇ ਚੰਡੀਗੜ੍ਹ ਸਥਿਤ ਪੀ. ਜੀ. ਆਈ. ’ਚ ਜ਼ੇਰੇ ਇਲਾਜ ਸਨ। ਰਜਨੀਸ਼ ਦੋ ਵਾਰ ਲਗਾਤਾਰ ਮੁਕੇਰੀਆਂ ਤੋਂ ਵਿਧਾਇਕ ਰਹਿ ਚੁੱਕੇ ਸਨ।
Check Also
Raja Warring ਦੀ SC ਕਮਿਸ਼ਨ ਨੂੰ ਚੁਣੌਤੀ ,ਕਿਹਾ – ਮੈਂ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਵਾਂਗਾ ,ਜੋ ਕਰਨਾ ਹੈ ਕਰ ਲਓ | Raja Warring challenges SC commission, says
Punjab News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ …
Asian Tribune Your Multilingual Newspaper covering World and local news News