Home / Punjabi News / ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਹਿਮ ਵਿਸ਼ਿਆਂ ‘ਤੇ ਵਿਚਾਰ-ਵਟਾਂਦਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦਿੱਲੀ ਪੁੱਜੇ। ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪਰਾਲੀ ਦੇ ਮਸਲੇ ‘ਤੇ ਹੱਲ ਲਈ ਕੇਂਦਰ ਸਰਕਾਰ ਦੀ ਮਦਦ ਮੰਗੀ। ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਵੀ ਪ੍ਰਧਾਨ ਮੰਤਰੀ ਮੋਦੀ ਨਾਲ ਵਿਚਾਰ-ਵਟਾਂਦਰਾ ਕੀਤਾ।

ਇਸ ਤੋਂ ਇਲਾਵਾ ਪੰਜਾਬ ਦੇ ਕਈ ਅਹਿਮ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਨਾਲ ਕੈਪਟਨ ਵਲੋਂ ਅਹਿਮ ਵਿਚਾਰਾਂ ਕੀਤੀਆਂ ਗਈਆਂ। ਦੱਸ ਦੇਈਏ ਕਿ ਦਿੱਲੀ ਦੌਰੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਵੀ ਮਿਲਣ ਦਾ ਪ੍ਰੋਗਰਾਮ ਸੀ ਪਰ ਇਹ ਪ੍ਰੋਗਰਾਮ ਰੱਦ ਹੋਣ ਕਾਰਨ ਕੈਪਟਨ ਰਾਹੁਲ ਗਾਂਧੀ ਨਾਲ ਮੁਲਾਕਾਤ ਨਹੀਂ ਕਰ ਸਕੇ।

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …