ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਵਜੋਂ ਐਲਾਨਣ ਦੀ ਅਪੀਲ ਕੀਤੀ ਹੈ।
ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਰਹਿਮਦਿਲੀ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਪ੍ਰਤੀ ਲੋਕਾਂ ਦੇ ਮੁੜ ਸਮਰਪਣ ਹੋਣ ਲਈ ਇਸ ਪਵਿੱਤਰ ਦਿਹਾੜੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਦੀ ਅਜੋਕੇ ਦੌਰ ਵਿੱਚ ਹੀ ਓਨੀ ਹੀ ਸਾਰਥਿਕਤਾ ਹੈ, ਜਿੰਨੀ ਓਸ ਸਮੇਂ ਵਿੱਚ ਹੁੰਦੀ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਮਨਾਇਆ ਜਾਣਾ ਹੈ ਅਤੇ ਮਹਾਨ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਸ ਦਿਹਾੜੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਪਹਿਲੇ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹਰੇਕ ਵਰ੍ਹੇ ਇਸੇ ਤਰ੍ਹਾਂ ਹੀ ਮਨਾਉਣ ਦਾ ਸੁਝਾਅ ਵੀ ਦਿੱਤਾ।
ਮੁੱਖ ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੇ ਜੀਵਨਕਾਲ ਦੌਰਾਨ ਦੂਰ-ਦੁਰਾਡੀਆਂ ਥਾਵਾਂ ਦੀ ਯਾਤਰਾ ਕਰਕੇ ਸਾਂਝੀਵਾਲਤਾ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਦਾ ਪਾਸਾਰ ਕਰਨ ਤੋਂ ਇਲਾਵਾ ਬਰਾਬਰੀ, ਭਾਈਚਾਰਕ ਸਾਂਝ, ਦਿਆਲਤਾ ਅਤੇ ਨੇਕੀ ਦੇ ਆਧਾਰ ’ਤੇ ਵਿਲੱਖਣ ਰੂਪ ਵਿੱਚ ਅਧਿਆਤਮਕ ਅਤੇ ਸਮਾਜਿਕ ਮੰਚ ਸਥਾਪਤ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਧਰਮ ਦੇ ਮੂਲ ਸਿਧਾਂਤਾਂ ਜਿਨ੍ਹਾਂ ਦੀ ਬੁਨਿਆਦ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਰੱਖੀ ਸੀ, ਵਿੱਚ ਮਨੁੱਖਤਾ ਦੀ ਬਰਾਬਰੀ, ਨਿਸ਼ਕਾਮ ਸੇਵਾ, ਸਰਬੱਤ ਦਾ ਭਲਾ ਮੰਗਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਹਿਲੇ ਗੁਰੂ ਸਾਹਿਬ ਜੀ ਪਿਆਰ, ਰਹਿਮਦਿਲੀ ਅਤੇ ਸਹਿਣਸ਼ੀਲਤਾ ਦਾ ਮੁਜੱਸਮਾ ਹਨ।
Home / Punjabi News / ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ‘ਕੌਮੀ ਸਹਿਣਸ਼ੀਲਤਾ ਦਿਵਸ’ ਐਲਾਨਣ ਦੀ ਮੰਗ
Check Also
Punjab ‘ਚ ਹਿਮਾਚਲ ਦੇ ਟੈਕਸੀ ਡਰਾਈਵਰ ਦੀ ਲੱਗੀ 3 ਕਰੋੜ ਰੁਪਏ ਦੀ ਲਾਟਰੀ, ਬਠਿੰਡਾ ਆਇਆ ਸੀ ਸਵਾਰੀ ਛੱਡਣ
Taxi Driver Lottery in Punjab : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਇੱਕ ਟੈਕਸੀ ਡਰਾਈਵਰ …
Asian Tribune Your Multilingual Newspaper covering World and local news News