ਚੰਡੀਗੜ੍ਹ/ਪਟਿਆਲਾ — ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਪਟਿਆਲਾ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜਨ ਵਾਲੇ ਜਨਰਲ ਜੇ. ਜੇ. ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਜੇ. ਜੇ. ਸਿੰਘ ਨੇ ਅਸਤੀਫੇ ਦਾ ਮੰਤਵ ਨਿੱਜੀ ਕਾਰਨਾਂ ਨੂੰ ਦੱਸਿਆ ਹੈ। ਜੇ. ਜੇ. ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜੇ ਅਸਤੀਫੇ ਵਿਚ ਲਿਖਿਆ ਹੈ ਕਿ ਆਪਣੇ ਨਿੱਜੀ ਕਾਰਨਾਂ ਕਰਕੇ ਉਹ ਸਾਬਕਾ ਸੈਨਿਕ ਵਿੰਗ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਜਨਰਲ ਜੇ. ਜੇ. ਸਿੰਘ ਦੇ ਪੀ. ਏ. ਨੇ ਇਸ ਅਸਤੀਫੇ ਦੀ ਪੁਸ਼ਟੀ ਕੀਤੀ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਪਾਰਟੀ ਕੋਲ ਅਜੇ ਜੇ. ਜੇ. ਸਿੰਘ ਦਾ ਅਸਤੀਫਾ ਨਹੀਂ ਪਹੁੰਚਿਆ ਹੈ, ਜਦੋਂ ਇਹ ਅਸਤੀਫਾ ਪ੍ਰਾਪਤ ਹੋਵੇਗਾ ਤਾਂ ਇਸ ‘ਤੇ ਵਿਚਾਰ ਕੀਤਾ ਜਾਵੇਗਾ।
Check Also
ਪਟਿਆਲਾ ‘ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ…
Patiala News: ਪਟਿਆਲਾ ਵਿੱਚ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, …
Asian Tribune Your Multilingual Newspaper covering World and local news News