Home / Punjabi News / ਕੈਪਟਨ ਤੋਂ ਬਾਅਦ ਹੁਣ ਰਾਹੁਲ ਗਾਂਧੀ ਬੋਲ ਰਹੇ ਝੂਠ : ਖਹਿਰਾ

ਕੈਪਟਨ ਤੋਂ ਬਾਅਦ ਹੁਣ ਰਾਹੁਲ ਗਾਂਧੀ ਬੋਲ ਰਹੇ ਝੂਠ : ਖਹਿਰਾ

ਕੈਪਟਨ ਤੋਂ ਬਾਅਦ ਹੁਣ ਰਾਹੁਲ ਗਾਂਧੀ ਬੋਲ ਰਹੇ ਝੂਠ : ਖਹਿਰਾ

ਬਠਿੰਡਾ : ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਕਾਂਗਰਸ ਵਲੋਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਨੂੰ ਝੂਠ ਦਾ ਪੁਲਿੰਦਾ ਕਰਾਰ ਦਿੱਤਾ ਹੈ। ਬਠਿੰਡਾ ‘ਚ ਚੋਣ ਪ੍ਰਚਾਰ ਲਈ ਪੁੱਜੇ ਸੁਖਪਾਲ ਖਹਿਰਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਝੂਠ ਬੋਲ ਕੇ ਜਨਤਾ ਨੂੰ ਗੁੰਮਰਾਹ ਕਰਦੀ ਹੈ। ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਜਨਤਾ ਨਾਲ ਝੂਠ ਬੋਲਿਆ ਗਿਆ ਸੀ, ਉਹੀ ਹੁਣ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕਰ ਰਹੇ ਹਨ।
ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਉਹ ਆਪਣੇ ਮੈਨੀਫੈਸਟੋ ਦਾ ਐਫੀਡੇਵਿਟ ਬਣਾ ਕੇ ਚੋਣ ਕਮਿਸ਼ਨ ਨੂੰ ਦੇਣਗੇ। ਖਹਿਰਾ ਨੇ ਪਾਰਟੀਆਂ ਵਲੋਂ ਜਾਰੀ ਕੀਤੇ ਜਾਂਦੇ ਮੈਨੀਫੈਸਟੋ ਨੂੰ ਕਾਨੂੰਨੀ ਰੂਪ ਦੇਣ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਸਿਆਸੀ ਪਾਰਟੀਆਂ ਚੋਣ ਮੈਨੀਫੈਸਟੋ ਵਿਚ ਵੱਡੇ ਵੱਡੇ ਵਾਅਦੇ ਤਾਂ ਕਰਦੀਆਂ ਹਨ ਪਰ ਇਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਇਸ ਲਈ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਰੂਪ ਦੇਣਾ ਚਾਹੀਦਾ ਹੈ, ਜਿਹੜੀ ਪਾਰਟੀ ਇਸ ਨੂੰ ਪੂਰਾ ਨਹੀਂ ਕਰਦੀ ਉਸ ਦੀ ਮਾਨਤਾ ਰੱਦ ਕੀਤੀ ਜਾਣੀ ਚਾਹੀਦੀ ਹੈ।

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …