ਸੰਗਰੂਰ/ਬਰਨਾਲਾ : ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਂ ਹਨੀਮੂਨ ‘ਤੇ ਹੀ ਰਹਿੰਦੇ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਤਾਂ ਕੀ ਮਿਲਣਾ ਹੈ ਉਹ ਤਾਂ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਨਹੀਂ ਮਿਲਦੇ। ਇਸ ਕਾਰਨ ਉਨ੍ਹਾਂ ਨੂੰ ਪੰਜਾਬ ਦੀ ਜਨਤਾ ਦੇ ਦੁੱਖ ਦਰਦ ਦਾ ਕੁਝ ਵੀ ਨਹੀਂ ਪਤਾ।
ਪੰਜਾਬ ਦੇ ਨੌਜਵਾਨ ਬੇਰੋਜ਼ਗਾਰ ਹਨ। ਸਰਕਾਰੀ ਕਰਮਚਾਰੀ ਸਰਕਾਰ ਤੋਂ ਤੰਗ ਆ ਕੇ ਧਰਨੇ-ਪ੍ਰਦਰਸ਼ਨ ਕਰ ਰਹੇ ਹਨ। ਮਜ਼ਦੂਰਾਂ ਨੂੰ ਕੰਮ ਨਹੀਂ ਮਿਲ ਰਿਹਾ। ਪੰਜਾਬ ਵਿਚੋਂ ਇੰਡਸਟਰੀਆਂ ਬੰਦ ਹੋ ਰਹੀਆਂ ਹਨ। ਪੰਜਾਬ ਦਾ ਹਰ ਵਰਗ ਕਾਂਗਰਸ ਸਰਕਾਰ ਤੋਂ ਦੁਖੀ ਹੈ। ਇਸੇ ਕਾਰਨ ਪੰਜਾਬ ਵਿਚ ਕਾਂਗਰਸ ਵਿਰੋਧੀ ਲਹਿਰ ਚੱਲ ਰਹੀ ਹੈ। ਲੋਕ ਅਕਾਲੀ ਦਲ ਦੇ ਰਾਜ ਨੂੰ ਯਾਦ ਕਰਨ ਲੱਗ ਪਏ ਹਨ ਕਿ ਕਿਸ ਤਰ੍ਹਾਂ ਅਕਾਲੀ ਦਲ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਰਿਕਾਰਡ-ਤੋੜ ਵਿਕਾਸ ਦੇ ਕੰਮ ਕੀਤੇ। ਇਸੇ ਕਾਰਨ ਪੰਜਾਬ ਵਿਚ ਅਕਾਲੀ ਦਲ ਦੀ ਲਹਿਰ ਚੱਲ ਰਹੀ ਹੈ ਅਤੇ ਅਕਾਲੀ-ਭਾਜਪਾ ਗਠਜੋੜ ਪੰਜਾਬ ਦੀਆਂ 13 ਦੀਆਂ 13 ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗਾ।
Check Also
Moga ‘ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ
Moga Murder Case : ਮੋਗਾ ਜ਼ਿਲ੍ਹੇ ਦੇ ਥਾਣਾ ਅਜੀਤਵਾਲ ਅਧੀਨ ਪਿੰਡ ਚੂਹੜਚੱਕ ਵਿੱਚ ਪੁਰਾਣੀ ਰੰਜਿਸ਼ …
Asian Tribune Your Multilingual Newspaper covering World and local news News