Home / Punjabi News / ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ

ਜਗਮੋਹਨ ਸਿੰਘ

ਰੂਪਨਗਰ, 31 ਅਕਤੂਬਰ

ਲੋਕ ਨਿਰਮਾਣ ਤੇ ਊਰਜਾ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵਲੋਂ ਅੱਜ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਗੈਰਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਨੋਟਿਸ ਲਿਆ। ਕੈਬਨਿਟ ਮੰਤਰੀ ਸਵੇਰੇ ਠੀਕ 9 ਵਜੇ ਲੋਕ ਨਿਰਮਾਣ ਦਫਤਰ ਪੁੱਜ ਗਏ ਸਨ। ਇਸ ਮੌਕੇ ਉਨ੍ਹਾਂ ਨੇ ਲੇਟ ਪੁੱਜੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬਾਬਤ ਗੈਰਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …