Home / Punjabi News / ਕੋਟਕਪੂਰਾ ਗੋਲੀ ਕਾਂਡ: ਸਿਟ ਨੇ ਸੁਮੇਧ ਸੈਣੀ ਤੋਂ ਸਵਾ ਚਾਰ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ

ਕੋਟਕਪੂਰਾ ਗੋਲੀ ਕਾਂਡ: ਸਿਟ ਨੇ ਸੁਮੇਧ ਸੈਣੀ ਤੋਂ ਸਵਾ ਚਾਰ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 3 ਅਗਸਤ

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਸਵਾ ਚਾਰ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ। ਏਡੀਜੀਪੀ ਐੱਲਕੇ ਯਾਦਵ ਐੱਸਆਈਟੀ ਦੇ ਮੁਖੀ ਹਨ। ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਸੈਣੀ ਨੇ ਪਹਿਲਾਂ ਭੇਜੇ ਗਏ ਦੋ ਸੰਮਨਾਂ ਦੀ ਪਾਲਣਾ ਨਹੀਂ ਕੀਤੀ ਸੀ। ਉਨ੍ਹਾਂ ਤੋਂ ਕੋਟਕਪੂਰਾ ਗੋਲੀ ਕਾਂਡ ਸਬੰਧੀ ਵੱਖ-ਵੱਖ ਪਹਿਲੂਆਂ ‘ਤੇ ਪੁੱਛ ਪੜਤਾਲ ਕੀਤੀ ਗਈ। ਜਾਂਚ ਟੀਮ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਅਕਤੂਬਰ 2015 ਵਿਚ ਬੇਅਦਬੀ ਦੀਆਂ ਘਟਨਾਵਾਂ ਦੀ ਲੜੀ ਦਾ ਵਿਰੋਧ ਕਰ ਰਹੀ ਭੀੜ ‘ਤੇ ਗੋਲੀਬਾਰੀ ਕਰਨ ਵਿਚ ਪੁਲੀਸ ਗਲਤ ਸੀ ਜਾਂ ਨਹੀਂ। ਇਹ ਵੀ ਜਾਣਨਾ ਚਾਹੁੰਦੀ ਹੈ ਕਿ ਗੋਲੀਬਾਰੀ ਦਾ ਹੁਕਮ ਕਿਸ ਨੇ ਦਿੱਤਾ ਸੀ। ਕੀ ਇਹ ਫੈਸਲਾ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੌਕੇ ‘ਤੇ ਲਿਆ ਗਿਆ ਸੀ ਜਾਂ ਇਹ ਹੁਕਮ ਡੀਜੀਪੀ ਸੈਣੀ ਜਾਂ ਤੱਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਨ?


Source link

Check Also

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ …