Home / Punjabi News / ਕੋਬਹਿਬਲ ਕਲਾਂ ਗੋਲੀਕਾਂਡ : ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਭੇਜਿਆ ਜੇਲ੍ਹ

ਕੋਬਹਿਬਲ ਕਲਾਂ ਗੋਲੀਕਾਂਡ : ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਭੇਜਿਆ ਜੇਲ੍ਹ

ਕੋਬਹਿਬਲ ਕਲਾਂ ਗੋਲੀਕਾਂਡ : ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਭੇਜਿਆ ਜੇਲ੍ਹ

ਫਰੀਦਕੋਟ – ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦਾ 2 ਦਿਨਾਂ ਪੁਲਸ ਰਿਮਾਂਡ ਅੱਜ ਖਤਮ ਹੋਣ ‘ਤੇ ਉਨ੍ਹਾਂ ਨੂੰ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ ਚਰਨਜੀਤ ਸ਼ਰਮਾ ਨੂੰ 3 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਚਰਨਜੀਤ ਸ਼ਰਮਾ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਣਯੋਗ ਅਦਾਲਤ ਵਲੋਂ ਉਨ੍ਹਾਂ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਜੇਲ ਭੇਜ ਦਿੱਤਾ ਗਿਆ ਹੈ ਅਤੇ ਹੁਣ ਉਹ ਇਸ ਮਾਮਲੇ ‘ਚ ਜ਼ਮਾਨਤ ਲਈ ਆਪਣੀ ਚਾਰਾਜੋਈ ਕਰਨਗੇ।
ਦੱਸ ਦਈਏ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਕਰ ਰਹੀਆਂ ਸਨ। ਉਸ ਦੌਰਾਨ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕੀਤੀ ਗਈ ਸੀ, ਜਿਸ ‘ਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਪੁਲਸ ਦੀ ਅਗਵਾਈ ਕਰ ਰਹੇ ਸਨ।

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …