Home / Punjabi News / ਕੋਰਟ ਨੇ ਅੱਤਵਾਦੀ ਸੱਜਾਦ ਖਾਨ 26 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

ਕੋਰਟ ਨੇ ਅੱਤਵਾਦੀ ਸੱਜਾਦ ਖਾਨ 26 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

ਕੋਰਟ ਨੇ ਅੱਤਵਾਦੀ ਸੱਜਾਦ ਖਾਨ 26 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

ਨਵੀਂ ਦਿੱਲੀ— ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸੱਜਾਦ ਖਾਨ ਨੂੰ 26 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਉਹ ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦਸਿਰ ਅਹਿਮਦ ਖਾਨ ਦਾ ਕਰੀਬੀ ਸਹਿਯੋਗੀ ਮੰਨਿਆ ਜਾਂਦਾ ਹੈ। ਉਸ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਐੱਨ.ਆਈ.ਏ. ਵਲੋਂ ਉਸ ਨੂੰ ਸ਼ੁੱਕਰਵਾਰ ਨੂੰ ਐੱਨ.ਆਈ.ਏ. ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਜਾਂਚ ਏਜੰਸੀ ਨੇ ਉਸ ਦਾ ਕੋਈ ਹੋਰ ਰਿਮਾਂਡ ਨਹੀਂ ਮੰਗਿਆ।
ਦੱਸਣਯੋਗ ਹੈ ਕਿ ਪੁਲਵਾਮਾ ਅੱਤਵਾਦੀ ਹਮਲੇ ਦੇ ਬਾਅਦ ਤੋਂ ਹੀ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਇਸ ਦੀ ਤਲਾਸ਼ ‘ਚ ਜੁਟੀ ਸੀ, ਜਿਸ ਨੂੰ 22 ਮਾਰਚ ਨੂੰ ਲਾਲ ਕਿਲੇ ਕੋਲੋਂ ਲਾਜਪਤ ਰਾਏ ਮਾਰਕੀਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਅੱਤਵਾਦੀ ਸੱਜਾਦ ਖਾਨ ਦੇ 2 ਭਰਾ ਵੀ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਏ ਸਨ, ਜਿਨ੍ਹਾਂ ਨੂੰ ਫੌਜ ਨੇ ਪਹਿਲਾਂ ਹੀ ਐਨਕਾਊਂਟਰ ‘ਚ ਮਾਰ ਸੁੱਟਿਆ ਸੀ। ਸਪੈਸ਼ਲ ਸੈੱਲ ਦੇ ਡਿਪਟੀ ਕਮਿਸ਼ਨਰ ਪ੍ਰਮੋਦ ਸਿੰਘ ਸ਼ਵਾਹਾ ਅਨੁਸਾਰ ਅੱਤਵਾਦੀ ਸੱਜਾਦ ਨੂੰ ਦਿੱਲੀ ‘ਚ ਜੈਸ਼-ਏ-ਮੁਹੰਮਦ ਵਲੋਂ ਸਲੀਪਰ ਸੈੱਲ ਸਥਾਪਤ ਕਰਨ ਦਾ ਕੰਮ ਸੌਂਪਿਆ ਗਿਆ ਸੀ।

Check Also

ਸਲਮਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਗ੍ਰਿਫ਼ਤਾਰ

ਮੁੰਬਈ, 7 ਮਈ ਮੁੰਬਈ ਪੁਲੀਸ ਨੇ ਪਿਛਲੇ ਮਹੀਨੇ ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਆਂ …