Home / Punjabi News / ਕੋਰਟ ਨੇ ਲਾਲੂ ਯਾਦਵ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖਿਆ

ਕੋਰਟ ਨੇ ਲਾਲੂ ਯਾਦਵ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖਿਆ

ਕੋਰਟ ਨੇ ਲਾਲੂ ਯਾਦਵ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖਿਆ

ਰਾਂਚੀ— ਝਾਰਖੰਡ ਹਾਈ ਕੋਰਟ ਨੇ ਚਾਰਾ ਘੁਟਾਲਾ ਮਾਮਲੇ ‘ਚ ਰਾਜਦ ਸੁਪਰੀਮੋ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਦੀ ਅਰਜ਼ੀ ‘ਤੇ ਫੈਸਲਾ ਸ਼ੁੱਕਰਵਾਰ ਨੂੰ ਸੁਰੱਖਿਅਤ ਰੱਖ ਲਿਆ। ਜਸਟਿਸ ਅਪਰੇਸ਼ ਕੁਮਾਰ ਸਿੰਘ ਨੇ ਪਟੀਸ਼ਨਕਰਤਾ ਨਾਲ ਹੀ ਸੀ.ਬੀ.ਆਈ. ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ‘ਚ ਸੀ.ਬੀ.ਆਈ. ਨੇ ਜ਼ਮਾਨਤ ‘ਤੇ ਬਹਿਸ ਲਈ ਸਮੇਂ ਦੀ ਮੰਗ ਕੀਤੀ, ਜਿਸ ਨੂੰ ਬੈਂਚ ਨੇ ਸਵੀਕਾਰ ਕਰ ਲਿਆ ਸੀ ਅਤੇ 4 ਜਨਵਰੀ ਦੀ ਤਾਰੀਕ ਤੈਅ ਕੀਤੀ ਸੀ। ਦਰਅਸਲ ਚਾਰਾ ਘੁਟਾਲੇ ਦੇ ਤਿੰਨ ਮਾਮਲਿਆਂ ‘ਚ ਸਜ਼ਾ ਕੱਟ ਰਹੇ ਲਾਲੂ ਯਾਦਵ ਨੇ ਉਮਰ ਅਤੇ ਬੀਮਾਰੀ ਦਾ ਹਵਾਲਾ ਦੇ ਕੇ ਦੇਵਘਰ, ਚਾਈਬਾਸਾ ਅਤੇ ਦੁਮਕਾ ਮਾਮਲੇ ‘ਚ ਜ਼ਮਾਨਤ ਲਈ 11 ਦਸੰਬਰ ਨੂੰ ਪਟੀਸ਼ਨ ਦਾਖਲ ਕੀਤੀ ਸੀ।
ਪਟੀਸ਼ਨ ‘ਚ ਕਿਹਾ ਗਿਆ ਕਿ ਲਾਲੂ 71 ਸਾਲ ਦੇ ਹੋ ਗਏ ਹਨ ਅਤੇ ਉਨ੍ਹਾਂ ਨੂੰ ਸ਼ੂਗਰ, ਬਲੱਡ ਪ੍ਰੈਸ਼ਰ ਸਮੇਤ ਹੋਰ ਬੀਮਾਰੀਆਂ ਹਨ। ਚਾਰਾ ਘੁਟਾਲਾ ਮਾਮਲੇ ‘ਚ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਜ਼ਮਾਨਤ ਮਿਲ ਚੁਕੀ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਇਨ੍ਹਾਂ ਗੰਭੀਰ ਬੀਮਾਰੀਆਂ ਦੇ ਬਿਹਤਰ ਇਲਾਜ ਲਈ ਉਨ੍ਹਾਂ ਨੂੰ ਜ਼ਮਾਨਤ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ। ਲਾਲੂ ਪ੍ਰਸਾਦ 23 ਦਸੰਬਰ 2017 ਤੋਂ ਜੇਲ ‘ਚ ਹੈ। ਫਿਲਹਾਲ ਰਾਜਦ ਮੁਖੀਆ ਦਾ ਰਾਂਚੀ ਦੇ ਰਿਮਜ਼ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਬੀਤੇ ਬੁੱਧਵਾਰ ਨੂੰ ਇਹ ਸ਼ੱਕ ਜ਼ਾਹਰ ਕੀਤਾ ਜਾ ਗਿਆ ਸੀ ਕਿ ਉਨ੍ਹਾਂ ਦੀ ਸਿਹਤ ਫਿਰ ਵਿਗੜ ਗਈ ਹੈ। ਹਾਲਾਂਕਿ ਡਾਕਟਰਾਂ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਿਹਤ ਸਥਿਰ ਹੈ ਅਤੇ ਕੋਈ ਚਿੰਤਾ ਦੀ ਗੱਲ ਨਹੀਂ ਹੈ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …