Home / Punjabi News / ਕੋਰਟ ਨੇ ਵਾਡਰਾ ਦੀ ਗ੍ਰਿਫਤਾਰੀ ‘ਤੇ ਰੋਕ 2 ਮਾਰਚ ਤੱਕ ਵਧਾਈ

ਕੋਰਟ ਨੇ ਵਾਡਰਾ ਦੀ ਗ੍ਰਿਫਤਾਰੀ ‘ਤੇ ਰੋਕ 2 ਮਾਰਚ ਤੱਕ ਵਧਾਈ

ਕੋਰਟ ਨੇ ਵਾਡਰਾ ਦੀ ਗ੍ਰਿਫਤਾਰੀ ‘ਤੇ ਰੋਕ 2 ਮਾਰਚ ਤੱਕ ਵਧਾਈ

ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਧਨ ਸੋਧ ਦੇ ਮਾਮਲੇ ‘ਚ ਰਾਬਰਟ ਵਾਡਰਾ ਦੀ ਗ੍ਰਿਫਤਾਰੀ ‘ਤੇ ਰੋਕ ਦੀ ਮਿਆਦ 2 ਮਾਰਚ ਤੱਕ ਵਧਾ ਦਿੱਤੀ। ਵਾਡਰਾ ਦੇ ਖਿਲਾਫ ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਰਜ ਕੀਤਾ ਸੀ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜੇ ਵਾਡਰਾ ਨੂੰ ਇਹ ਰਾਹਤ ਦਿੱਤੀ। ਈ.ਡੀ. ਨੇ ਆਪਣੇ ਵਕੀਲ ਨਿਤੇਸ਼ ਰਾਣਾ ਰਾਹੀਂ ਅਦਾਲਤ ਨੂੰ ਦੱਸਿਆ ਕਿ ਮਾਮਲੇ ‘ਚ ਵਾਡਰਾ ਤੋਂ ਪੁੱਛ-ਗਿੱਛ ਕਰਨ ਦੀ ਲੋੜ ਹੈ ਅਤੇ ਉਨ੍ਹਾਂ ਵਲੋਂ ਸਹਿਯੋਗ ਨਾ ਕੀਤੇ ਜਾਣ ਦੇ ਆਧਾਰ ਬਣਾ ਕੇ ਮੋਹਰੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ।
ਵਾਡਰਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਜਦੋਂ ਵੀ ਬੁਲਾਇਆ ਗਿਆ ਜਾਂ ਜਦੋਂ ਵੀ ਲੋੜ ਪਈ, ਉਹ ਪੁੱਛ-ਗਿੱਛ ਲਈ ਆਉਣ ਲਈ ਤਿਆਰ ਸਨ। ਅਦਾਲਤ ਨੇ 2 ਫਰਵਰੀ ਨੂੰ ਉਨ੍ਹਾਂ ਦੀ ਮੋਹਰੀ ਜ਼ਮਾਨਤ ਦੀ ਮਿਆਦ 16 ਫਰਵਰੀ ਤੱਕ ਵਧਾ ਦਿੱਤੀ ਸੀ ਅਤੇ ਉਨ੍ਹਾਂ ਨੂੰ ਈ.ਡੀ. ਦੇ ਸਾਹਮਣੇ ਪੇਸ ਹੋਣ ਅਤੇ ਮਾਮਲੇ ‘ਚ ਸਹਿਯੋਗ ਕਰਨ ਲਈ ਕਿਹਾ ਸੀ। ਇਹ ਮਾਮਲਾ ਲੰਡਨ ਦੇ 12, ਬ੍ਰਾਇਨਸਟੋਨ ਸਕਾਇਰ ‘ਚ 19 ਲੱਖ ਪਾਊਂਡ ਦੀ ਕੀਮਤ ਦੀ ਇਕ ਸੰਪਤੀ ਦੀ ਖਰੀਦ ‘ਚ ਹੋਏ ਧਨ ਸੋਧ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ, ਜਿਸ ‘ਤੇ ਮਾਲਕਾਨਾ ਹੱਕ ਕਥਿਤ ਤੌਰ ‘ਤੇ ਵਾਡਰਾ ਦਾ ਹੈ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …