Home / Punjabi News / ਕੋਰੋਨਾ ਨਾਲ ਮੌਤਾਂ ਨੇ ਉਡਾਈ ਪੰਜਾਬ ਸਰਕਾਰ ਦੀ ਨੀਂਦ, ਡਿਪਟੀ ਕਮਿਸ਼ਨਰਾਂ ਨੂੰ ਸਖਤ ਹੁਕਮ

ਕੋਰੋਨਾ ਨਾਲ ਮੌਤਾਂ ਨੇ ਉਡਾਈ ਪੰਜਾਬ ਸਰਕਾਰ ਦੀ ਨੀਂਦ, ਡਿਪਟੀ ਕਮਿਸ਼ਨਰਾਂ ਨੂੰ ਸਖਤ ਹੁਕਮ

ਕੋਰੋਨਾ ਨਾਲ ਮੌਤਾਂ ਨੇ ਉਡਾਈ ਪੰਜਾਬ ਸਰਕਾਰ ਦੀ ਨੀਂਦ, ਡਿਪਟੀ ਕਮਿਸ਼ਨਰਾਂ ਨੂੰ ਸਖਤ ਹੁਕਮ

ਪੰਜਾਬ ਵਿੱਤ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਇਸ ਨੂੰ ਲੈ ਕੇ ਸਰਕਾਰ ਕਾਫੀ ਫਿਕਰਮੰਦ ਹੈ। ਸਰਕਾਰ ਲਈ ਸਭ ਤੋਂ ਵੱਡੀ ਸਮੱਸਿਆ ਲਗਾਤਾਰ ਹੋ ਰਹੀਆਂ ਮੌਤਾਂ ਹਨ। ਇਸ ਲਈ ਹੁਣ ਮੌਤ ਦਰ ਨੂੰ ਘਟਾਉਣਾ ਹੀ ਮੁੱਖ ਚੁਣੌਤੀ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਸੂਬੇ ਵਿੱਚ ਮੌਤ ਦਰ ਨੂੰ ਰੋਕਣ ਲਈ ਹਰ ਸੰਭਵ ਕਦਮ ਉਠਾਏ ਜਾਣ ਤਾਂ ਜੋ 2.4 ਫ਼ੀਸਦ ਦੀ ਮੌਜੂਦਾ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ।

Image Courtesy ਏਬੀਪੀ ਸਾਂਝਾ

ਚੰਡੀਗੜ੍ਹ: ਪੰਜਾਬ ਵਿੱਤ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਇਸ ਨੂੰ ਲੈ ਕੇ ਸਰਕਾਰ ਕਾਫੀ ਫਿਕਰਮੰਦ ਹੈ। ਸਰਕਾਰ ਲਈ ਸਭ ਤੋਂ ਵੱਡੀ ਸਮੱਸਿਆ ਲਗਾਤਾਰ ਹੋ ਰਹੀਆਂ ਮੌਤਾਂ ਹਨ। ਇਸ ਲਈ ਹੁਣ ਮੌਤ ਦਰ ਨੂੰ ਘਟਾਉਣਾ ਹੀ ਮੁੱਖ ਚੁਣੌਤੀ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਸੂਬੇ ਵਿੱਚ ਮੌਤ ਦਰ ਨੂੰ ਰੋਕਣ ਲਈ ਹਰ ਸੰਭਵ ਕਦਮ ਉਠਾਏ ਜਾਣ ਤਾਂ ਜੋ 2.4 ਫ਼ੀਸਦ ਦੀ ਮੌਜੂਦਾ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ।

ਉਨ੍ਹਾਂ ਵੀਡੀਓ ਕਾਨਫ਼ਰੰਸਿੰਗ ਦੌਰਾਨ ਕਿਹਾ ਕਿ ਡਿਪਟੀ ਕਮਿਸ਼ਨਰਾਂ ਦੀ ਡਿਊਟੀ ਬਣਦੀ ਹੈ ਕਿ ਉਹ ਉਚਿਤ ਨਿਗਰਾਨੀ ਯਕੀਨੀ ਬਣਾਉਣ ਤੇ ਮੌਤ ਦਰ ਨੂੰ ਰੋਕਣ ਲਈ ਵਿਸ਼ੇਸ਼ ਯਤਨ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੀਪੀਈ ਕਿੱਟਾਂ ਤੇ ਐੱਨ-95 ਮਾਸਕ ਦੀ ਕੋਈ ਕਮੀ ਨਹੀਂ।

ਦੱਸ ਦਈਏ ਕਿ ਇਸ ਵੇਲੇ ਪੰਜਾਬ ਵਿੱਚ 5216 ਕੁੱਲ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 3526 ਠੀਕ ਹੋਏ ਹਨ ਜੋ ਕਾਫੀ ਚੰਗੇ ਸੰਕੇਤ ਹਨ। ਪੰਜਾਬ ਲਈ ਸਭ ਤੋਂ ਮਾੜੀ ਗੱਲ ਮੌਤ ਦਰ ਵੱਧ ਹੋਣਾ ਹੈ। ਹੁਣ ਤੱਕ ਪੰਜਾਬ ਵਿੱਚ ਕੋਰੋਨਾ ਨਾਲ 133 ਮੌਤਾਂ ਹੋ ਚੁੱਕੀਆਂ ਹਨ। ਐਤਵਾਰ ਨੂੰ ਸੱਤ ਮਰੀਜ਼ਾਂ ਦੀ ਮੌਤ ਮਗਰੋਂ ਸਿਹਤ ਮਹਿਕਮਾ ਸਰਗਰਮ ਹੋ ਗਿਆ ਹੈ।

News Credit ਏਬੀਪੀ ਸਾਂਝਾ

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …