Home / Punjabi News / ਕੋਲਕਾਤਾ: ਮਰੀਜ਼ ਹਸਪਤਾਲ ਦੀ 7ਵੀਂ ਮੰਜ਼ਿਲ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ

ਕੋਲਕਾਤਾ: ਮਰੀਜ਼ ਹਸਪਤਾਲ ਦੀ 7ਵੀਂ ਮੰਜ਼ਿਲ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ

ਕੋਲਕਾਤਾ, 25 ਜੂਨ

ਕੋਲਕਾਤਾ ਦੇ ਮੂਲਿਕਬਾਜ਼ਾਰ ਵਿੱਚ ਇੱਕ ਨਿੱਜੀ ਹਸਪਤਾਲ ਦੀ 7ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਇੱਕ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਪੁਲੀਸ ਦੇ ਇੱਕ ਅਧਿਕਾਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੁਜੀਤ ਅਧਿਕਾਰੀ ਨਾਮੀ ਮਰੀਜ਼ ਦਾ ਇੱਥੇ ਇੰਸਟੀਚਿਊਟ ਆਫ ਨਿਊਰੋਸਾਇੰਸ ਵਿੱਚ ਇਲਾਜ ਚੱਲ ਰਿਹਾ ਸੀ। ਉਹ ਆਪਣੇ ਵਾਰਡ ਤੋਂ ਨਿਕਲ ਕੇ ਦੋ ਘੰਟੇ ਤੱਕ ਸੱਤਵੀਂ ਮੰਜ਼ਿਲ ਦੇ ਵਾਧਰੇ ‘ਤੇ ਬੈਠਾ ਰਿਹਾ। ਫਾਇਰ ਬ੍ਰਿਗੇਡ ਕਰਮੀਆਂ, ਪੁਲੀਸ ਅਤੇ ਹਸਪਤਾਲ ਦੇ ਅਧਿਕਾਰੀਆਂ ਨੇ ਉਸ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ। ਅਧਿਕਾਰੀ ਨੇ ਦੱਸਿਆ ਕਿ ਬਾਅਦ ਵਿੱਚ ਲੱਗਪਗ 1.10 ਵਜੇ ਉਹ ਸੱਤਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਪਿਆ। ਹਸਪਤਾਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਹ ਬਹੁਤ ਗੰਭੀਰ ਰੂਪ ‘ਚ ਜ਼ਖ਼ਮੀ ਹੋਇਆ ਹੈ ਅਤੇ ਉਸ ਦੀ ਖੋਪੜੀ, ਪੱਸਲੀਆਂ ਅਤੇ ਖੱਬੇ ਹੱਥ ‘ਤੇ ਸੱਟਾਂ ਲੱਗੀਆਂ ਹਨ। -ਪੀਟੀਆਈ

ਹਸਪਤਾਲ ਦੀ ਸੱਤਵੀਂ ਮੰਜ਼ਿਲ ਦੀ ਬਾਲਕੋਨੀ ਨਾਲ ਲਟਕਿਆ ਹੋਇਆ ਮਰੀਜ਼। ‘-ਫੋਟੋ: ਪੀਟੀਆਈ

ਮਰੀਜ਼ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਇਆ ਫਾਇਰ ਬ੍ਰਿਗੇਡ ਦਾ ਅਮਲਾ। -ਫੋਟੋ: ਪੀਟੀਆਈ


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …