Home / Punjabi News / ਕੋਵਿਡ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਪੈਰਿਸ ਦਾਖਲ ਹੋਣ ਤੋਂ ਰੋਕੇ

ਕੋਵਿਡ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਪੈਰਿਸ ਦਾਖਲ ਹੋਣ ਤੋਂ ਰੋਕੇ

ਪੈਰਿਸ, 12 ਫਰਵਰੀ

ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਪੁਲੀਸ ਨੇ ਸ਼ਨੀਵਾਰ ਨੂੰ ਕੋਵਿਡ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ 500 ਵਾਹਨਾਂ ਨੂੰ ਸ਼ਹਿਰ ਵਿੱਚ ਵੜਨ ਤੋਂ ਰੋਕ ਦਿੱਤਾ। ਪੁਲੀਸ ਨੇ ਟਵੀਟ ਕੀਤਾ ਕਿ ਕਈ ਕਾਫਲੇ ਪੈਰਿਸ ਦੇ ਮੁੱਖ ਇਲਾਕਿਆਂ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿੱਤੇ ਗਏ ਤੇ 200 ਮੋਟਰਸਾਈਕਲ ਚਾਲਕਾਂ ਦੇ ਚਲਾਨ ਕੱਟੇ ਗਏ। ਇਸੇ ਦੌਰਾਨ ਦੋ ਪ੍ਰਦਰਸ਼ਨਕਾਰੀਆਂ ਨੂੰ ਚਾਕੂ, ਹਥੋੜਾ ਤੇ ਹੋਰ ਸਾਮਾਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਪ੍ਰਦਰਸ਼ਨਕਾਰੀ ਫਰਾਂਸੀਸੀ ਝੰਡੇ ਲਹਿਰਾਉਂਦੇ ਹੋਏ ਤੇ ‘ਆਜ਼ਾਦੀ’ ਦੇ ਨਾਅਰੇ ਲਗਾਉਂਦੇ ਹੋਏ ਆਨਲਾਈਨ ਸੂਤਰਾਂ ਰਾਹੀਂ ਇਕੱਤਰ ਹੋਏ ਸਨ। -ਪੀਟੀਆਈ


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …