ਚੰਡੀਗੜ : 21 ਜੂਨ ਨੂੰ ਮਨਾਏ ਜਾ ਰਹੇ ਚੌਥੇ ਕੌਮਾਂਤਰੀ ਯੋਗ ਦਿਵਸ ਦਾ ਰਾਜ ਪੱਧਰੀ ਸਮਾਗਮ ਮੋਹਾਲੀ ਦੇ ਸੈਕਟਰ 78 ਵਿਚਲੇ ਸਪੋਰਟਸ ਕੰਪਲੈਕਸ ਵਿਖੇ ਸਵੇਰੇ 7:00 ਤੋਂ 8:00 ਵਜੇ ਤੱਕ ਕਰਵਾਇਆ ਜਾਵੇਗਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਵੱਲੋਂ ਜਾਰੀ ਪ੍ਰੋਟੋਕਾਲ ਅਨੁਸਾਰ ਪੰਜਾਬ ਵਿੱਚ ਜ਼ਿਲਾਂ ਅਤੇ ਰਾਜ ਪੱਧਰ ‘ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਰਾਜ ਵੱਲੋਂ ਮੋਰਾਰਜੀ ਦੇਸਾਈ ਨੈਸ਼ਨਲ ਇੰਸਟੀਚਿਊਟ ਆਫ਼ ਯੋਗਾ, ਆਯੂਸ਼ ਮੰਤਰਾਲਾ ਨਵੀ ਦਿੱਲੀ ਦੇ ਸਹਿਯੋਗ ਨਾਲ ਮੈਡੀਕਲ ਅਫ਼ਸਰਾਂ/ਡਿਸਪੈਂਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ।
ਉਨਾਂ ਦੱਸਿਆ ਕਿ ਇਨਾਂ ਟ੍ਰੇਨਰਾਂ ਵੱਲੋਂ ਰਾਜ ਦੇ ਵੱਖ-ਵੱਖ ਅਦਾਰਿਆਂ ਜਿਵੇਂ ਕਿ ਪੁਲਿਸ ਵਿਭਾਗ, ਸਿੱਖਿਆ ਵਿਭਾਗ, ਜੇਲਾਂ, ਪੰਜਾਬ ਆਰਮਡ ਪੁਲਿਸ ਅਤੇ ਗ਼ੈਰ ਸਰਕਾਰੀ ਸੰਸਥਾਵਾਂ ਵਿਖੇ ਲਗਭਗ ਦੋ ਮਹੀਨਿਆਂ ਤੋਂ ਟ੍ਰੇਨਿੰਗ ਵਰਕਸ਼ਾਪ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ ਤਾਂ ਜੋ ਇਸ ਕੌਮਾਂਤਰੀ ਯੋਗ ਦਿਵਸ ਦੇ ਅਸਲ ਮੰਤਵ ਦਾ ਟੀਚਾ ਪੂਰਾ ਕੀਤਾ ਜਾ ਸਕੇ।
Check Also
Top 10 Punjabi News Headlines and Trends from 22 June 2026
NEET ਦੀ ਮੁੜ ਪ੍ਰੀਖਿਆ ਵਿੱਚ ਧੋਖਾਧੜੀ ‘ਤੇ NTA ਨੇ ਸ਼ਿਕੰਜਾ ਕੱਸਿਆ, ਅਭਿਸ਼ੇਕ ਸਿੰਘ ਨੇ ਕਿਹਾ …
Asian Tribune Your Multilingual Newspaper covering World and local news News