Home / Punjabi News / ਕੌਮਾਂਤਰੀ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਨਰਿੰਦਰ ਬਤਰਾ ਨੇ ਅਸਤੀਫ਼ਾ ਦਿੱਤਾ; ਕੌਮਾਂਤਰੀ ਓਲੰਪਿਕ ਕਮੇਟੀ ਦੀ ਮੈਂਬਰੀ ਵੀ ਛੱਡੀ

ਕੌਮਾਂਤਰੀ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਨਰਿੰਦਰ ਬਤਰਾ ਨੇ ਅਸਤੀਫ਼ਾ ਦਿੱਤਾ; ਕੌਮਾਂਤਰੀ ਓਲੰਪਿਕ ਕਮੇਟੀ ਦੀ ਮੈਂਬਰੀ ਵੀ ਛੱਡੀ

ਨਵੀਂ ਦਿੱਲੀ, 18 ਜੁਲਾਈ

ਤਰਜਬੇਕਾਰ ਖੇਡ ਪ੍ਰਬੰਧਕ ਨਰਿੰਦਰ ਬਤਰਾ ਨੇ ਅੱਜ ਕੌਮਾਂਤਰੀ ਹਾਕੀ ਫੈਡਰੇਸ਼ਨ (ਐੱਫਆਈਐੱਚ) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਨਾਲ ਹੀ ਕੌਮਾਂਤਰੀ ਓਲੰਪਿਕ ਕਮੇਟੀ (ਆਈਓਸੀ) ਦੀ ਮੈਂਬਰੀ ਵੀ ਛੱਡ ਦਿੱਤੀ ਹੈ। ਦੱਸਣਯੋਗ ਹੈ ਕਿ ਬਤਰਾ ਨੂੰ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੇ ਪ੍ਰਧਾਨ ਦਾ ਅਹੁਦਾ ਛੱਡਣਾ ਪਿਆ ਸੀ। ਦਿੱਲੀ ਹਾਈ ਕੋਰਟ ਨੇ 25 ਮਈ ਨੂੰ ਬਤਰਾ ਦੀ ‘ਹਾਕੀ ਇੰਡੀਆ’ ਵਿੱਚ ‘ਤਾਉਮਰ ਮੈਂਬਰਸ਼ਿਪ’ ਖਤਮ ਕਰ ਦਿੱਤੀ ਸੀ। ਤਿੰਨ ਵੱਖ-ਵੱਖ ਪੱਤਰਾਂ ਰਾਹੀਂ ਬਤਰਾ ਨੇ ਅਧਿਕਾਰਤ ਤੌਰ ‘ਤੇ ਆਈਓਏ, ਕੌਮਾਂਤਰੀ ਓਲੰਪਕਿ ਕਮੇਟੀ ਤੇ ਕੌਮਾਂਤਰੀ ਹਾਕੀ ਫੈਡਰੇਸ਼ਨ ਵਿੱਚ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈੈ। ਬਤਰਾ ਨੇ ਐੱਫਆਈਐੱਚ ਦੇ ਕਾਰਜਕਾਰੀ ਬੋਰਡ ਨੂੰ ਲਿਖਿਆ, ”ਨਿੱਜੀ ਕਾਰਨਾਂ ਕਰਕੇ ਮੈਂ ਐੱਫਆਈਐੱਚ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਸੌਂਪਦਾ ਹਾਂ।” ਏਜੰਸੀ


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …