Home / Punjabi News / ਕੌਮੀ ਲੋਕ ਅਦਾਲਤ ਦਾ ਆਯੋਜਨ 9 ਮਾਰਚ ਨੂੰ

ਕੌਮੀ ਲੋਕ ਅਦਾਲਤ ਦਾ ਆਯੋਜਨ 9 ਮਾਰਚ ਨੂੰ

ਕੌਮੀ ਲੋਕ ਅਦਾਲਤ ਦਾ ਆਯੋਜਨ 9 ਮਾਰਚ ਨੂੰ

ਐਸ.ਏ.ਐਸ.ਨਗਰ – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਇਸ ਸਾਲ ਦੀ ਪਹਿਲੀ ਕੌਮੀ ਲੋਕ ਅਦਾਲਤ 09 ਮਾਰਚ ਨੂੰ ਲਗਾਈ ਜਾਵੇਗੀ ਜਿਸ ਵਿਚ ਹਰ ਤਰਾਂ ਦੇ ਕੇਸਾਂ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਕੌਮੀ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਅੱਜ ਸ੍ਰੀ ਵਿਵੇਕ ਪੁਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਜਿਲ੍ਹਾ ਮੋਹਾਲੀ ਦੇ ਸਾਰੇ ਮੈਨੇਜਰ, ਮੁੱਖ ਜਿਲ੍ਹਾ ਮੈਨੇਜਰ, ਲੇਬਰ ਵਿਭਾਗ, ਪੁਲਿਸ ਵਿਭਾਗ, ਇੰਡਸਟੀਅਲ ਟ੍ਰਿਬਿਊਨਲ, ਬੀ.ਐਸ.ਐਨ.ਐਲ., ਜਲ ਸਪਲਾਈ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਜਿਸ ਵਿਚ ਉਨ੍ਹਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਇਨ੍ਹਾਂ ਕੋਲ ਜਿਨ੍ਹਾਂ ਕੇਸਾਂ ਵਿਚ ਰਾਜੀਨਾਮਾ ਹੋ ਸਕਦਾ ਹੈ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਕਚਹਿਰੀਆਂ ਵਿਚ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਚ ਪੇਸ਼ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਆਉਣ ਵਾਲੀ ਲੋਕ ਅਦਾਲਤ ਵਿਚ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ। ਇਸੇ ਤਰਾਂ ਸੈਸ਼ਨ ਜੱਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤ ਲੋਕਾਂ ਦੀ ਅਦਾਲਤ ਹੋਣ ਕਰਕੇ ਫਾਇਦੇਮੰਦ ਹੁੰਦੀ ਹੈ ਜਿਸ ਵਿਚ ਝਗੜੇ ਵਾਲੀਆਂ ਪਾਰਟੀਆਂ ਦੀ ਲੱਗੀ ਹੋਈ ਕੋਰਟ ਫੀਸ ਉਨ੍ਹਾਂ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ, ਲੋਕ ਅਦਾਲਤ ਦਾ ਫੈਸਲਾ ਆਖਰੀ ਹੁੰਦੀ ਹੈ ਜਿਸ ਦੀ ਕੋਈ ਅਪੀਲ ਨਹੀਂ ਹੁੰਦੀ, ਇਸ ਦੌਰਾਨ ਦੋਵੇਂ ਧਿਰਾਂ ਖੁਸ਼ੀ ਖੁਸ਼ੀ ਬਿਨ੍ਹਾਂ ਆਪਣੇ ਰਿਸ਼ਤੇ ਖਰਾਬ ਕੀਤੇ ਘਰ ਵਾਪਸ ਜਾਂਦੀਆਂ ਹਨ। ਇਸੇ ਦੌਰਾਨ ਸ੍ਰੀਮਤੀ ਮੋਨਿਕਾ ਲਾਂਬਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਆਪਣਾ ਕੇਸ ਲੋਕ ਅਦਾਲਤ ਵਿਚ ਲਗਵਾਉਣਾ ਚਾਹੁੰਦਾ ਹੋਵੇ ਤਾਂ ਕੋਰਟ ਵਿਚ ਅਰਜ਼ੀ ਦੇ ਕੇ ਆਪਣਾ ਕੇ ਲੋਕ ਅਦਾਲਤ ਵਿਚ ਲਗਵਾ ਸਕਦਾ ਹੈ।

Check Also

ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਈਡੀ ਤੋਂ 24 ਤੱਕ ਜੁਆਬ ਮੰਗਿਆ

ਨਵੀਂ ਦਿੱਲੀ, 15 ਅਪਰੈਲ ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ …