Home / Punjabi News / ਕ੍ਰਿਕਟ: ਵਿਰਾਟ ਕੋਹਲੀ ਵੱਲੋਂ ਟੀ-20 ਵਿਸ਼ਵ ਕੱਪ ਬਾਅਦ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਐਲਾਨ

ਕ੍ਰਿਕਟ: ਵਿਰਾਟ ਕੋਹਲੀ ਵੱਲੋਂ ਟੀ-20 ਵਿਸ਼ਵ ਕੱਪ ਬਾਅਦ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਐਲਾਨ

ਦੁਬਈ, 16 ਸਤੰਬਰ

ਵਿਰਾਟ ਕੋਹਲੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਸੰਯੁਕਤ ਅਰਬ ਅਮੀਰਾਤ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀ-20 ਟੀਮ ਦੀ ਕਪਤਾਨੀ ਛੱਡ ਦੇਣਗੇ ਪਰ ਉਹ ਇਕ ਰੋਜ਼ਾ ਅਤੇ ਟੈਸਟ ਕਿ੍ਕਟ ਟੀਮ ਦੀ ਅਗਵਾਈ ਕਰਦੇ ਰਹਿਣਗੇ। ਕੋਹਲੀ ਨੇ ਆਪਣੇ ਟਵਿੱਟਰ ਪੇਜ ‘ਤੇ ਇਕ ਬਿਆਨ ਪੋਸਟ ਕੀਤਾ, ” ਮੈਂ ਅਕਤੂਬਰ ਵਿੱਚ ਦੁਬਈ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀ-20 ਕਪਤਾਨ ਵਜੋਂ ਆਪਣਾ ਅਹੁਦਾ ਛੱਡਣ ਦਾ ਫੈਸਲਾ ਕੀਤਾ ਹੈ।” ਉਨ੍ਹਾਂ ਕਿਹਾ ਕਿ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਫੈਸਲਾ ਨੇੜਲੇ ਲੋਕਾਂ, ਮੁੱਖ ਕੋਚ ਰਵੀ ਸ਼ਾਸਤਰੀ ਅਤੇ ਰੋਹਿਤ ਸ਼ਰਮਾ ਨਾਲ ਸਲਾਹ ਮਸ਼ਵਰੇ ਬਾਅਦ ਲਿਆ ਗਿਆ ਹੈ। ਟੀ-20 ਵਿਸ਼ਵ ਕੱਪ 17 ਅਕਤੂਬਰ ਤੋਂ ਸ਼ੁਰੂ ਹੋਵੇਗਾ। -ਏਜੰਸੀ


Source link

Check Also

Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ ‘ਚ ਟੀਮ…

Sports News: ਟੀ20 ਸੀਰੀਜ਼ ਤੋਂ ਪਹਿਲਾਂ ਖੇਡ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, …