Home / Punjabi News / ਕੰਮ ‘ਤੇ ਜਾ ਰਹੇ ਮਜ਼ਦੂਰਾਂ ਨੂੰ ਬਣਾਇਆ ਨਿਸ਼ਾਨਾ,11ਮੌਤਾਂ → Ontario Punjabi News

ਕੰਮ ‘ਤੇ ਜਾ ਰਹੇ ਮਜ਼ਦੂਰਾਂ ਨੂੰ ਬਣਾਇਆ ਨਿਸ਼ਾਨਾ,11ਮੌਤਾਂ → Ontario Punjabi News




ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਕੋਲਾ ਖਾਣਾਂ ’ਚ ਕੰਮ ਕਰਨ ਵਾਲੇ ਇੱਕ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕੇ ਵਿੱਚ ਘੱਟੋ-ਘੱਟ 11 ਲੋਕ ਮਾਰੇ ਗਏ। ਇਸ ਤੋਂ ਪਹਿਲਾਂ ਵੀ ਇਸ ਇਲਾਕੇ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਹ ਧਮਾਕਾ ਬਲੋਚਿਸਤਾਨ ਸੂਬੇ ਦੇ ਹਰਨਾਈ ਵਿੱਚ ਹੋਇਆ। ਕੋਲਾ ਖਾਣ ਦੇ ਮਜ਼ਦੂਰਾਂ ਨੂੰ ਲੈ ਕੇ ਜਾ ਰਹੇ ਇੱਕ ਪਿਕਅੱਪ ਵਾਹਨ ‘ਤੇ ਵਿਸਫੋਟਕ ਯੰਤਰ ਨਾਲ ਹਮਲਾ ਕੀਤਾ ਗਿਆ। ਹਮਲੇ ’ਚ 11 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।






Previous articleਅਮਰੀਕਾ ਵੱਲੋਂ ਗ਼ੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ
Next articleਕੇਂਦਰ ਦੀ ਕਿਸਾਨਾਂ ਨਾਲ ਅਗਲੀ ਮੀਟਿੰਗ 22 ਫਰਵਰੀ ਨੂੰ



Source link

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …