Home / Punjabi News / ਖਨੌਰੀ ਬਾਰਡਰ ’ਤੇ ਕਿਸਾਨ ਨੇ ਫਾਹਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ ਕੀਤੀ

ਖਨੌਰੀ ਬਾਰਡਰ ’ਤੇ ਕਿਸਾਨ ਨੇ ਫਾਹਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ ਕੀਤੀ

ਹਰਜੀਤ ਸਿੰਘ
ਖਨੌਰੀ, 25 ਸਤੰਬਰ

ਐਮਐਸਪੀ ਸਮੇਤ ਹੋਰ ਕਿਸਾਨੀ ਮੰਗਾਂ ਦੀ ਪੂਰਤੀ ਲਈ 200 ਤੋਂ ਵੱਧ ਦਿਨਾਂ ਤੋਂ ਖਨੌਰੀ ਬਾਰਡਰ ’ਤੇ ਬੈਠੇ ਅੰਦੋਲਨਕਾਰੀ ਕਿਸਾਨਾਂ ਦੇ ਸਬਰ ਦਾ ਬੰਨ੍ਹ ਹੁਣ ਟੁੱਟਦਾ ਨਜ਼ਰ ਆ ਰਿਹਾ ਹੈ, ਜਿਸ ਦੇ ਚਲਦਿਆਂ ਅੱਜ ਖਨੌਰੀ ਬਾਰਡਰ ’ਤੇ ਇੱਕ ਕਿਸਾਨ ਵੱਲੋਂ ਖੁਦ ਨੂੰ ਫਾਂਸੀ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਿਤ ਹੈ, ਜਿਸ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਠੂਠਿਆਂਵਾਲੀ ਜ਼ਿਲਾ ਮਾਨਸਾ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਮੋਰਚੇ ਵਿੱਚ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਸੀ।
ਜਾਣਕਾਰੀ ਅਨੁਸਾਰ ਜਦੋ ਬਾਕੀ ਕਿਸਾਨ ਉਥੇ ਨਹੀਂ ਸਨ ਤਾਂ ਗੁਰਮੀਤ ਸਿੰਘ ਨੇ ਪਿੰਡ ਮੱਲਣ ਬਲਾਕ ਦੋਦਾ, ਸ੍ਰੀ ਮੁਕਤਸਰ ਸਾਹਿਬ ਦੇ ਟੈਂਟ ਵਿੱਚ ਸਵੇਰੇ 9:40 ਦੇ ਕਰੀਬ ਆਤਮ ਹੱਤਿਆ ਕਰ ਲਈ।
ਇਸ ਸਬੰਧੀ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸੰਧੋਆ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਮੋਰਚੇ ਦਾ ਧੁਰਾ ਸੀ, ਉਹ ਮੋਰਚੇ ਨੂੰ ਇੰਨਾ ਪਿਆਰ ਕਰਦਾ ਸੀ ਕਿ ਆਪਣੇ ਲੜਕੇ ਦੀ ਵਿਆਹ ਵਿੱਚ ਵੀ ਨਹੀਂ ਸੀ ਗਿਆ ਅਤੇ ਮੋਰਚੇ ’ਤੇ ਸੀ। ਉਹਨਾਂ ਦੱਸਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਸਰਕਾਰ ਦੀ ਬੇਰੁਖੀ ਨੂੰ ਲੈ ਕੇ ਚਿੰਤਤ ਸੀ।

The post ਖਨੌਰੀ ਬਾਰਡਰ ’ਤੇ ਕਿਸਾਨ ਨੇ ਫਾਹਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ ਕੀਤੀ appeared first on Punjabi Tribune.


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …