ਨਵੀਂ ਦਿੱਲੀ, 6 ਅਪਰੈਲ
ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ 2022-23 ‘ਚ ਰਿਕਾਰਡ 11.21 ਕਰੋੜ ਟਨ ਕਣਕ ਉਤਪਾਦਨ ਹੋਣ ਦੀ ਉਮੀਦ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ 11.21 ਕਰੋੜ ਟਨ ਕਣਕ ਦੇ ਰਿਕਾਰਡ ਉਤਪਾਦਨ ਦਾ ਅਨੁਮਾਨ ਲਗਾਇਆ ਹੈ। ਕੇਂਦਰ ਜਲਦ ਹੀ ਪੰਜਾਬ ਅਤੇ ਹਰਿਆਣਾ ਵਿੱਚ ਕਣਕ ਦੀ ਖਰੀਦ ਲਈ ਗੁਣਵੱਤਾ ਦੇ ਮਿਆਰਾਂ ਵਿੱਚ ਢਿੱਲ ਦੇਣ ਬਾਰੇ ਵਿਚਾਰ ਕਰੇਗਾ। ਸਰਕਾਰੀ ਏਜੰਸੀ ਐੱਫਸੀਆਈ ਅਤੇ ਰਾਜ ਏਜੰਸੀਆਂ ਨੇ ਕਈ ਰਾਜਾਂ ਵਿੱਚ ਖਰੀਦ ਸ਼ੁਰੂ ਕਰ ਦਿੱਤੀ ਹੈ। ਕੇਂਦਰ ਨੇ ਸੋਮਵਾਰ ਨੂੰ ਕਿਹਾ ਸੀ ਕਿ ਵੱਡੇ ਉਤਪਾਦਕ ਰਾਜਾਂ ਵਿੱਚ ਹਾਲ ਹੀ ਵਿੱਚ ਹੋਈ ਬੇਮੌਸਮੀ ਬਾਰਿਸ਼ ਅਤੇ ਗੜਿਆਂ ਕਾਰਨ ਕਣਕ ਦੀ ਫਸਲ ਨੂੰ 8-10 ਫੀਸਦੀ ਨੁਕਸਾਨ ਹੋਣ ਦਾ ਅਨੁਮਾਨ ਹੈ। ਪਿਛਲੇ ਸਾਲ ਕੁਝ ਰਾਜਾਂ ਵਿੱਚ ਗਰਮੀ ਕਾਰਨ ਕਣਕ ਦਾ ਉਤਪਾਦਨ ਮਾਮੂਲੀ ਤੌਰ ‘ਤੇ ਘਟ ਕੇ 10.77 ਕਰੋੜ ਟਨ ਰਹਿ ਗਿਆ ਸੀ। ਸ੍ਰੀ ਚੋਪੜਾ ਨੇ ਕਿਹਾ ਕਿ ਪਿਛਲੇ ਦੋ ਹਫਤਿਆਂ ‘ਚ ਖਰਾਬ ਮੌਸਮ ਕਾਰਨ ਕਣਕ ਦੀ ਫਸਲ ਨੂੰ ਕੁਝ ਨੁਕਸਾਨ ਹੋਇਆ ਹੈ। ਸਕੱਤਰ ਨੇ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਕਣਕ ਦੀ ਖਰੀਦ ਲਈ ਗੁਣਵੱਤਾ ਦੇ ਮਾਪਦੰਡਾਂ ਵਿੱਚ ਢਿੱਲ ਦਿੱਤੀ ਗਈ ਹੈ।
Source link
Asian Tribune Your Multilingual Newspaper covering World and local news News