Home / Punjabi News / ਖੁਦਕੁਸ਼ੀ ਮਾਮਲਾ: ਲੜਕੀ ਦੇ ਪਤੀ ਦੀ ਗ੍ਰਿਫਤਾਰੀ ਨੂੰ ਲੈ ਕੇ ਆਵਾਜਾਈ ਠੱਪ

ਖੁਦਕੁਸ਼ੀ ਮਾਮਲਾ: ਲੜਕੀ ਦੇ ਪਤੀ ਦੀ ਗ੍ਰਿਫਤਾਰੀ ਨੂੰ ਲੈ ਕੇ ਆਵਾਜਾਈ ਠੱਪ

ਬਲਵਿੰਦਰ ਰੈਤ

ਨੂਰਪੁਰ ਬੇਦੀ, 27 ਮਾਰਚ

ਆਪਣੇ ਸੁਹਰਾ ਪਰਿਵਾਰ ਤੋਂ ਦੁਖੀ ਹੋ ਕੇ ਸਤਲੁਜ ਦਰਿਆ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੀ ਅਮਨਦੀਪ ਕੌਰ ਨੂੰ ਇਨਸਾਫ ਦਿਵਾਉਣ ਤੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਅਮਨਦੀਪ ਕੌਰ ਦੇ ਪਤੀ ਫੌਜੀ ਹਰਜੀਤ ਸਿੰਘ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਨਾ ਕਰਨ ਦੇ ਵਿਰੋਧ ਵਿੱਚ ਅੱਜ ਪਿੰਡ ਅਬਿਆਣਾ ਤੇ ਆਸ ਪਾਸ ਦੇ ਦਸ ਪਿੰਡਾਂ ਦੇ ਸੈਂਕੜੇ ਲੋਕ ਸੜਕਾਂ ’ਤੇ ਉਤਰ ਆਏ।

ਪ੍ਰਦਰਸ਼ਨਕਾਰੀਆਂ ਵੱਲੋਂ ਕਰੀਬ ਚਾਰ ਘੰਟੇ ਤੱਕ ਨੂਰਪੁਰ ਬੇਦੀ ਰੂਪਨਗਰ ਮੁੱਖ ਮਾਰਗ ’ਤੇ ਅਬਿਆਣਾ ਟੀ ਪੁਆਇੰਟ ਨੂੰ ਪੱਕੇ ਤੌਰ ’ਤੇ ਜਾਮ ਕਰ ਦਿੱਤਾ ਗਿਆ।

ਇਸ ਮੌਕੇ ਪੀੜਤ ਪਰਿਵਾਰ ਤੇ ਧਰਨਾਕਾਰੀਆਂ ਦੇ ਹੱਕ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਮਨਦੀਪ ਸਿੰਘ ਅਬਿਆਣਾ, ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ, ਜਥੇਦਾਰ ਜਰਨੈਲ ਸਿੰਘ ਔਲਖ, ਡਾ਼ ਦੇਸ਼ਰਾਜ ਅਬਿਆਣਾ, ਕਿਸਾਨ ਯੂਨੀਅਨ ਦੇ ਆਗੂ ਜਗਬੀਰ ਸਿੰਘ ਬੇਲਾ, ਭੁਪਿੰਦਰ ਸਿੰਘ ਬਜਰੂੜ, ਕਿਰਤੀ ਕਿਸਾਨ ਮੋਰਚਾ ਦੇ ਆਗੂ ਦਵਿੰਦਰ ਸਰਥਲੀ, ਸੁਰਜੀਤ ਸਿੰਘ ਚੈਹਿੜ ਮਜਾਰਾ, ਜਸਵੀਰ ਸਿੰਘ ਅਬਿਆਣਾ ਆਦਿ ਨੇ ਪੁਲੀਸ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਢਿੱਲੀ ਕਾਰਗੁਜ਼ਾਰੀ ਨਾ ਕਰਨ ਆਵਾਜ਼ ਬੁਲੰਦ ਕੀਤੀ। ਮਸਲੇ ਦੇ ਹੱਲ ਹੋਣ ਤੱਕ ਪਰਿਵਾਰ ਨਾਲ ਖੜ੍ਹੇ ਹੋਣ ਦਾ ਐਲਾਨ ਕੀਤਾ। ਪ੍ਰਦਰਸ਼ਨ ਦੌਰਾਨ ਪੁਲੀਸ ਨਾਲ ਬਹਿਸ਼ਬਾਜ਼ੀ ਵੀ ਹੋਈ। ਐਸਪੀ ਹੈਡ ਕੁਆਰਟਰ ਅਰਵਿੰਦ ਮੀਨਾ ਤੇ ਡੀਐਸਪੀ ਅਨੰਦਪੁਰ ਸਾਹਿਬ ਅਜੇ ਸਿੰਘ ਤੇ ਸਥਾਨਕ ਥਾਣਾ ਮੁਖੀ ਗੁਰਵਿੰਦਰ ਸਿੰਘ ਤੇ ਕਰਾਈਮ ਬਰਾਂਚ ਵਿੰਗ ਦੇ ਇੰਚਾਰਜ ਇੰਸਪੈਕਟਰ ਹਰਕੀਰਤ ਸਿੰਘ ਭਾਰੀ ਪੁਲੀਸ ਫੋਰਸ ਸਮੇਤ ਪੁਹੰਚੇ। ਐਸਪੀ ਹੈਡ ਕੁਆਰਟਰ ਅਰਵਿੰਦ ਮੀਨਾ ਨੇ ਕਿਹਾ ਕਿ ਜਲਦ ਤੋਂ ਜਲਦ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕੀਤੀ ਜਾਵੇਗਾ।


Source link

Check Also

Moga ‘ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 

Moga Murder Case : ਮੋਗਾ ਜ਼ਿਲ੍ਹੇ ਦੇ ਥਾਣਾ ਅਜੀਤਵਾਲ ਅਧੀਨ ਪਿੰਡ ਚੂਹੜਚੱਕ ਵਿੱਚ ਪੁਰਾਣੀ ਰੰਜਿਸ਼ …