Home / Punjabi News / ਖੇਤੀ ਕਾਨੂੰਨਾਂ ਤੇ ਡੀਏਪੀ ਖਾਦ ਦੀਆਂ ਕੀਮਤਾਂ ’ਚ ਵਾਧੇ ਵਿਰੁੱਧ ਇਨੈਲੋ ਵੱਲੋਂ ਮਿੰਨੀ ਸਕੱਤਰੇਤ ਅੱਗੇ ਧਰਨਾ

ਖੇਤੀ ਕਾਨੂੰਨਾਂ ਤੇ ਡੀਏਪੀ ਖਾਦ ਦੀਆਂ ਕੀਮਤਾਂ ’ਚ ਵਾਧੇ ਵਿਰੁੱਧ ਇਨੈਲੋ ਵੱਲੋਂ ਮਿੰਨੀ ਸਕੱਤਰੇਤ ਅੱਗੇ ਧਰਨਾ

ਖੇਤੀ ਕਾਨੂੰਨਾਂ ਤੇ ਡੀਏਪੀ ਖਾਦ ਦੀਆਂ ਕੀਮਤਾਂ ’ਚ ਵਾਧੇ ਵਿਰੁੱਧ ਇਨੈਲੋ ਵੱਲੋਂ ਮਿੰਨੀ ਸਕੱਤਰੇਤ ਅੱਗੇ ਧਰਨਾ

ਪ੍ਰਭੂ ਦਿਆਲ

ਸਿਰਸਾ, 12 ਅਪਰੈਲ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਡੀਏਪੀ ਖਾਦ, ਡੀਜ਼ਲ, ਪੈਟਰੋਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਇੰਡੀਅਨ ਨੈਸ਼ਨਲ ਲੋਕ ਦਲ ਦੇ ਕਾਰਕੁਨਾਂ ਨੇ ਮਿੰਨੀ ਸਕੱਤਰੇਤ ਅੱਗੇ ਧਰਨਾ ਦਿੱਤਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਦੌਰਾਨ ਧਰਨੇ ‘ਤੇ ਬੈਠੇ ਲੋਕਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਡੀਏਪੀ ਖਾਦ, ਡੀਜ਼ਲ ਤੇ ਖੇਤੀ ਲਈ ਲੋੜੀਂਦੀਆਂ ਹੋਰ ਚੀਜ਼ਾਂ ਦੀਆਂ ਕੀਮਤਾਂ ਵੱਧਣ ਵਿਰੁੱਧ ਧਰਨਾ ਦਿੱਤਾ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ। ਡੀਏਪੀ ਖਾਦ ਦੀਆਂ ਕਈ ਗੁਣਾਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ। ਮੰਡੀ ਵਿੱਚ ਜਿਣਸ ਦੀ ਖਰੀਦ ਦੇ ਪੁਖਤਾ ਇੰਤਜ਼ਾਮ ਨਹੀਂ ਕੀਤੇ ਜਾ ਰਹੇ। ਕਿਤੇ ਬਾਰਦਾਣਾ ਨਹੀਂ ਹੈ ਤੇ ਕਿਤੇ ਹੋਰ ਸਾਧਨਾਂ ਦੀ ਘਾਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਨੂੰ ਖੇਤੀ ਤੋਂ ਬਾਹਰ ਕਰਕੇ ਖੇਤੀ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ, ਜਿਸ ਨੂੰ ਕਿਸਾਨ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰਨਗੇ।


Source link

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …