Home / Punjabi News / ਖੇਤੀ ਕਾਨੂੰਨਾਂ ਨੂੰ ਛੱਡ ਕੇ ਸਰਕਾਰ ਕਿਸੇ ਵੀ ਤਜਵੀਜ਼ ’ਤੇ ਗੌਰ ਕਰਨ ਲਈ ਤਿਆਰ: ਤੋਮਰ

ਖੇਤੀ ਕਾਨੂੰਨਾਂ ਨੂੰ ਛੱਡ ਕੇ ਸਰਕਾਰ ਕਿਸੇ ਵੀ ਤਜਵੀਜ਼ ’ਤੇ ਗੌਰ ਕਰਨ ਲਈ ਤਿਆਰ: ਤੋਮਰ

ਖੇਤੀ ਕਾਨੂੰਨਾਂ ਨੂੰ ਛੱਡ ਕੇ ਸਰਕਾਰ ਕਿਸੇ ਵੀ ਤਜਵੀਜ਼ ’ਤੇ ਗੌਰ ਕਰਨ ਲਈ ਤਿਆਰ: ਤੋਮਰ

ਨਵੀਂ ਦਿੱਲੀ, 7 ਜਨਵਰੀ

ਕੇਂਦਰ ਸਰਕਾਰ ਤੇ ਸੰਘਰਸ਼ਸ਼ੀਲ ਕਿਸਾਨ ਯੂਨੀਅਨਾਂ ਵਿਚਾਲੇ ਭਲਕੇ ਹੋਣ ਵਾਲੀ 8ਵੇਂ ਗੇੜ ਦੀ ਅਹਿਮ ਗੱਲਬਾਤ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਛੁੱਟ ਕਿਸਾਨਾਂ ਦੀ ਕਿਸੇ ਵੀ ਤਜਵੀਜ਼ ‘ਤੇ ਗੌਰ ਕਰਨ ਲਈ ਤਿਆਰ ਹੈ। ਕਿਸਾਨ ਯੂਨੀਅਨਾਂ ਨਾਲ ਹੁਣ ਤਕ ਹੋਈ ਸੱਤ ਗੇੇੜਾਂ ਦੀ ਗੱਲਬਾਤ ਦੌਰਾਨ ਖੁਰਾਕ ਮੰਤਰੀ ਪਿਊਸ਼ ਗੋਇਲ ਤੇ ਵਣਜ ਬਾਰੇ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੂਹਰੇ ਹੋ ਕੇ ਸਰਕਾਰੀ ਧਿਰ ਦੀ ਅਗਵਾਈ ਕਰਨ ਵਾਲੇ ਤੋਮਰ ਨੇ ਕਿਹਾ ਕਿ 8 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਦੇ ਸਿੱਟੇ ਬਾਰੇ ਹਾਲ ਦੀ ਘੜੀ ਉਹ ਕੁਝ ਨਹੀਂ ਕਹਿ ਸਕਦੇ। ਸ੍ਰੀ ਤੋਮਰ ਨੇ ਇਸ ਗੱਲ ਤੋਂ ਵੀ ਇਨਕਾਰ ਕੀਤਾ ਕਿ ਉਨ੍ਹਾਂ ਸਰਕਾਰ ਤੇ ਕਿਸਾਨਾਂ ਦਰਮਿਆਨ ਬਣੇ ਜਮੂਦ ਨੂੰ ਤੋੜਨ ਲਈ ਪੰਜਾਬ ਦੇ ਨਾਨਕਸਰ ਗੁਰਦੁਆਰੇ ਦੇ ਮੁਖੀ ਤੇ ਉੱਘੇ ਧਾਰਮਿਕ ਆਗੂ ਬਾਬਾ ਲੱਖਾ ਅੱਗੇ ਕੋਈ ਤਜਵੀਜ਼ ਰੱਖੀ ਹੈ।

ਤੋਮਰ ਨੇ ਕਿਹਾ, ‘ਸਰਕਾਰ ਨੇ ਕੋਈ ਤਜਵੀਜ਼ ਨਹੀਂ ਦਿੱਤੀ। ਸਰਕਾਰ ਨੇ ਕਿਹਾ ਹੈ ਕਿ ਉਹ ਕਾਨੂੰਨਾਂ ਨੂੰ ਰੱਦ ਕਰਨ ਤੋਂ ਛੁੱਟ ਕਿਸੇ ਵੀ ਤਜਵੀਜ਼ ‘ਤੇ ਗੌਰ ਕਰੇਗੀ।’
-ਪੀਟੀਆਈ

ਤੋਮਰ ਕੋਲ ਉਠਾਇਆ ਐਸਵਾਈਐੱਲ ਦਾ ਮੁੱਦਾ

ਨਵੀਂ ਦਿੱਲੀ: ਹਰਿਆਣਾ ਦੇ ਕਿਸਾਨਾਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਉਨ੍ਹਾਂ ਕਿਸਾਨ ਜਥੇਬੰਦੀਆਂ ਦੇ ਨਾਲ ਅੱਠਵੇਂ ਗੇੜ ਦੀ ਗੱਲਬਾਤ ‘ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਉਹ ਲੰਮੇ ਸਮੇਂ ਤੋਂ ਲਟਕ ਰਿਹਾ ਸਤਲੁਜ ਯਮੁਨ ਲਿੰਕ ਕੈਨਾਲ (ਐੱਸਵਾਈਐੱਲ) ਦਾ ਮੁੱਦਾ ਚੁੱਕ ਸਕਣ। ਇਸੇ ਦੌਰਾਨ ਪੰਜਾਬ ਦੇ ਨਾਨਕਸਰ ਗੁਰਦੁਆਰੇ ਦੇ ਮੁਖੀ ਬਾਬਾ ਲੱਖਾ ਨੇ ਵੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰਕੇ ਕਿਸਾਨੀ ਅੰਦੋਲਨ ਬਾਰੇ ਚਰਚਾ ਕੀਤੀ। ਹਰਿਆਣਾ ਦੇ ਸਾਬਕਾ ਵਿਧਾਇਕ ਨਰੇਸ਼ ਯਾਦਵ ਅਟੇਲੀ ਦੀ ਅਗਵਾਈ ਹੇਠਲੇ ਹਰਿਆਣਾ ਯੁਵਾ ਕਿਸਾਨ ਸੰਘਰਸ਼ ਕਮੇਟੀ ਨੇ ਵਫ਼ਦ ਨੇ ਕੇਂਦਰੀ ਮੰਤਰੀ ਕੋਲ ਐੱਸਵਾਈਐੱਲ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਸਲਾ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਣਾ ਚਾਹੀਦਾ ਹੈ।
-ਪੀਟੀਆਈ


Source link

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …