Home / World / ਖੈਰ ਲੱਕੜ ਚੋਰੀ ਮਾਮਲੇ ‘ਚ ਮੁੱਖ ਵਣਪਾਲ ਨੂੰ ਦੋ ਦਿਨਾਂ ‘ਚ ਰਿਪੋਰਟ ਦੇਣ ਦੇ ਹੁਕਮ

ਖੈਰ ਲੱਕੜ ਚੋਰੀ ਮਾਮਲੇ ‘ਚ ਮੁੱਖ ਵਣਪਾਲ ਨੂੰ ਦੋ ਦਿਨਾਂ ‘ਚ ਰਿਪੋਰਟ ਦੇਣ ਦੇ ਹੁਕਮ

1ਚੰਡੀਗੜ੍ਹ : ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਐਸ.ਏ.ਐਸ ਨਗਰ ਜ਼ਿਲ੍ਹੇ ਦੇ ਪਿੰਡ ਸਿਸਵਾਂ ਤੇ ਮਿਰਜਾਪੁਰ ਅਧੀਨ ਪੈਂਦੇ ਜੰਗਲ ਖੇਤਰ ਵਿੱਚੋਂ ਖੈਰ ਦੀ ਲੱਕੜ ਚੋਰੀ ਕੀਤੇ ਜਾਣ ਦੀਆਂ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਮੁੱਖ ਵਣਪਾਲ ਸ੍ਰੀ ਕੁਲਦੀਪ ਕੁਮਾਰ ਨੂੰ ਇਸ ਮਾਮਲੇ ਦੀ ਜਾਂਚ ਰਿਪੋਰਟ ਦੋ ਦਿਨਾਂ ‘ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਸ. ਧਰਮਸੋਤ ਨੇ ਕਿਹਾ ਕਿ ਮੁੱਖ ਵਣਪਾਲ ਨੂੰ ਮੁਹਾਲੀ ਖੇਤਰ ਦੇ ਨਜ਼ਦੀਕ ਲੱਕੜ ਚੋਰੀ ਦੇ ਮਾਮਲਿਆਂ ਸਮੇਤ ਸੂਬੇ ਦੇ ਹੋਰਨਾਂ ਖੇਤਰਾਂ ‘ਚ ਚੋਰੀ ਦੀਆਂ ਘਟਨਾਵਾਂ ਦੀ ਨਿੱਜੀ ਤੌਰ ‘ਤੇ ਜਾਂਚ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਲੱਕੜ ਚੋਰੀ ਦੇ ਮਾਮਲੇ ‘ਚ ਸ਼ਾਮਲ ਜਾਂ ਕਿਸੇ ਵੀ ਤਰ੍ਹਾਂ ਦੀ ਸਿੱਧੀ ਜਾਂ ਅਸਿੱਧੀ ਮਦਦ ਕਰਨ ਦੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆਂ ਨਹੀਂ ਜਾਵੇਗਾ।
ਸ. ਧਰਮਸੋਤ ਨੇ ਸੂਬੇ ਦੇ ਸਮੁੱਚੇ ਜੰਗਲਾਤ ਖੇਤਰਾਂ ‘ਚ ਦਿਨ ਤੇ ਰਾਤ ਸਮੇਂ ਗਸ਼ਤ ਵਧਾਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਜੰਗਲਾਤ ਦੀ ਲੱਕੜ ਦੀ ਚੋਰੀ ਅਤੇ ਨਜਾਇਜ਼ ਕਟਾਈ ਰੋਕਣ ਜ਼ਿੰਮੇਵਾਰੀ ਸਬੰਧਤ ਖੇਤਰ ਦੇ ਜੰਗਲਾਤ ਅਧਿਕਾਰੀਆਂ ਦੀ ਹੈ ਅਤੇ ਉਹ ਆਪਣੇ ਅਧੀਨ ਪੈਂਦੇ ਖੇਤਰ ‘ਚ ਲੋੜੀਂਦੇ ਕਦਮ ਚੁੱਕਣੇ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੰਗਲਾਤ ਅਧਿਕਾਰੀ ਨੂੰ ਲੱਕੜ ਦੀ ਗੈਰ ਕਾਨੂੰਨੀ ਚੋਰੀ ਰੋਕਣ ਲਈ ਰਾਤ ਤੇ ਦਿਨ ਦੀ ਗਸ਼ਤ ਵਧਾਉਣ ਨੂੰ ਯਕੀਨੀ ਬਣਾਉਣ।
ਸ. ਧਰਮਸੋਤ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ‘ਚੋਂ ਹਰ ਤਰ੍ਹਾਂ ਦੇ ਮਾਫੀਏ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …