Home / Punjabi News / ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਪੁਲਸ ਨੇ ਗ੍ਰਿਫਤਾਰ ਕੀਤੇ 2 ਅੱਤਵਾਦੀ

ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਪੁਲਸ ਨੇ ਗ੍ਰਿਫਤਾਰ ਕੀਤੇ 2 ਅੱਤਵਾਦੀ

ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਪੁਲਸ ਨੇ ਗ੍ਰਿਫਤਾਰ ਕੀਤੇ 2 ਅੱਤਵਾਦੀ

ਨਵੀਂ ਦਿੱਲੀ- ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਪੁਲਸ ਨੇ ਵੱਡੀ ਸਫਲਤਾ ਪ੍ਰਾਪਤ ਕੀਤੀ। ਦਿੱਲੀ ਤੋਂ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਗ੍ਰਿਫਤਾਰ ਕੀਤੇ ਗਏ ਹਨ। ਗ੍ਰਿਫਤਾਰ ਕੀਤੇ ਗਏ ਅੱਤਵਾਦੀ ਗਣਤੰਤਰ ਦਿਵਸ ‘ਤੇ ਹਮਲੇ ਦੀ ਪਲਾਨਿੰਗ ਬਣਾ ਰਹੇ ਸਨ। ਖੁਫੀਆਂ ਏਜੰਸੀਆਂ ਨੇ ਦਿਲੀ-ਐੱਨ. ਸੀ. ਆਰ. ਦੇ ਇਲਾਕਿਆਂ ‘ਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਸੀ, ਜਿਨ੍ਹਾਂ ਅੱਤਵਾਦੀਆਂ ਦੀ ਗਿਣਤੀ 5 ਤੋਂ 6 ਦੱਸੀ ਜਾ ਰਹੀ ਹੈ।
ਪੁਲਸ ਮਾਹਿਰਾਂ ਮੁਤਾਬਕ ਇਹ ਸਾਰੇ ਅੱਤਵਾਦੀ ਲਸ਼ਕਰ-ਏ-ਤੋਇਬਾ ਅਤੇ ਹਿਜ਼ਬੁਲ ਮੁਜਾਹਿਦੀਨ ਦੇ ਹਨ। ਇਨ੍ਹਾਂ ਅੱਤਵਾਦੀਆਂ ਦੇ ਕੋਲ ਭਾਰੀ ਗਿਣਤੀ ‘ਚ ਵਿਸਫੋਟਕ ਸਮੱਗਰੀ ਹੋਣ ਦਾ ਸ਼ੱਕ ਹੈ।
ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੂੰ ਆਪਣੇ ਪੁਖਤਾ ਮਾਹਿਰਾਂ ਦੇ ਹਵਾਲੇ ਤੋਂ ਖਬਰ ਮਿਲੀ ਸੀ ਕਿ ਇਕ ਅੱਤਵਾਦੀ ਜੋ ਜੈਸ਼-ਏ-ਮੁਹੰਮਦ ਦਾ ਮਾਸਟਰ ਮਾਈਂਡ ਹੈ ਅਤੇ ਹਾਲ ਹੀ ਸ਼੍ਰੀਨਗਰ ‘ਚ ਹੋਏ ਗ੍ਰਨੇਡ ਹਮਲੇ ‘ਚ ਸ਼ਾਮਿਲ ਸੀ ਉਹ ਇਕ ਵਾਰ ਫਿਰ ਅੱਤਵਾਦੀ ਹਮਲੇ ਦੀ ਪਲਾਨਿੰਗ ਬਣਾ ਰਿਹਾ ਹੈ। ਪੁਲਸ ਮੁਤਾਬਕ ਸਪੈਸ਼ਲ ਸੈੱਲ ਦੀ ਟੀਮ ਜੰਮੂ ਕਸ਼ਮੀਰ ਪਹੁੰਚ ਗਈ ਹੈ। ਇਸ ਦੇ ਇਸ਼ਾਰਿਆਂ ‘ਤੇ 2 ਆਈ. ਡੀ. ਜਾਂ ਗ੍ਰਨੇਡ ਬਰਾਮਦ ਕੀਤੇ ਅਤੇ ਇਕ ਹੋਰ ਅੱਤਵਾਦੀ ਵੀ ਗ੍ਰਿਫਤਾਰ ਕੀਤਾ ਗਿਆ ਹੈ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …