Home / Punjabi News / ਗਣਤੰਤਰ ਦਿਵਸ ਹਿੰਸਾ ਦੀ ਜਾਂਚ ’ਚ ਸੁਪਰੀਮ ਕੋਰਟ ਦਾ ਦਖ਼ਲ ਦੇਣ ਤੋਂ ਇਨਕਾਰ

ਗਣਤੰਤਰ ਦਿਵਸ ਹਿੰਸਾ ਦੀ ਜਾਂਚ ’ਚ ਸੁਪਰੀਮ ਕੋਰਟ ਦਾ ਦਖ਼ਲ ਦੇਣ ਤੋਂ ਇਨਕਾਰ

ਗਣਤੰਤਰ ਦਿਵਸ ਹਿੰਸਾ ਦੀ ਜਾਂਚ ’ਚ ਸੁਪਰੀਮ ਕੋਰਟ ਦਾ ਦਖ਼ਲ ਦੇਣ ਤੋਂ ਇਨਕਾਰ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਗਣਤੰਤਰ ਦਿਵਸ ਹਿੰਸਾ ਦੀ ਜਾਂਚ ’ਚ ਦਖ਼ਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੋੜੇ ਨੇ ਕਿਹਾ ਕਿ ਸਰਕਾਰ ਮਾਮਲੇ ਨੂੰ ਵੇਖ ਰਹੀ ਹੈ। ਕਾਨੂੰਨ ਆਪਣਾ ਕੰਮ ਕਰੇਗਾ, ਅਸੀਂ ਦਖ਼ਲ ਨਹੀਂ ਦੇਣਾ ਚਾਹੁੰਦੇ। ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਉਹ ਇਹ ਅਪੀਲ ਸਰਕਾਰ ਦੇ ਸਾਹਮਣੇ ਕਰਨ। ਪਟੀਸ਼ਨਕਰਤਾ ਵਲੋਂ ਜਦੋਂ ਨਿਰਪੱਖ ਜਾਂਚ ਦੀ ਅਪੀਲ ਕੀਤੀ ਗਈ, ਤਾਂ ਅਦਾਲਤ ਨੇ ਕਿਹਾ ਕਿ ਤੁਸੀਂ ਜਾਂਚ ਹੋਣ ਦਿਓ। ਚੀਫ਼ ਜਸਟਿਸ ਨੇ ਅੱਗੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਰਕਾਰ ਇਸ ਮਾਮਲੇ ਵਿਚ ਸੁਣਵਾਈ ਕਰ ਰਹੀ ਹੈ। ਅਸੀਂ ਪ੍ਰਧਾਨ ਮੰਤਰੀ ਦਾ ਬਿਆਨ ਵੀ ਪੜਿ੍ਹਆ ਹੈ, ਜਿਸ ’ਚ ਕਿਹਾ ਗਿਆ ਹੈ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਅਜਿਹੇ ਵਿਚ ਅਸੀਂ ਇਸ ਮੁੱਦੇ ’ਚ ਦਖ਼ਲ ਨਹੀਂ ਦੇਣਾ ਚਾਹੁੰਦੇ।

 

 

PunjabKesari

ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢੀ ਗਈ ਸੀ, ਜਿਸ ’ਚ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਹਿੰਸਾ ਹੋਈ ਸੀ। ਕਿਸਾਨਾਂ ਅਤੇ ਪੁਲਸ ਵਿਚਾਲੇ ਹਿੰਸਕ ਝੜਪਾਂ ਹੋਈਆਂ। ਇਸ ਦੌਰਾਨ ਲਾਲ ਕਿਲ੍ਹੇ ’ਚ ਵੀ ਹਿੰਸਾ ਹੋਈ, ਜਿੱਥੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ। ਇਸ ਮਾਮਲੇ ’ਚ ਦਿੱਲੀ ਪੁਲਸ ਵਲੋਂ ਜਾਂਚ ਜਾਰੀ ਹੈ, ਕਈ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ ਅਤੇ ਕੇਸ ਦਰਜ ਕੀਤੇ ਗਏ ਹਨ।


Source link

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …