ਜੋਗਿੰਦਰ ਸਿੰਘ ਓਬਰਾਏ
ਖੰਨਾ, 25 ਫਰਵਰੀ
ਅੱਜ ਉਦੋਂ ਬਹੁਤ ਵੱਡੀ ਧਾਰਮਿਕ ਮਿਸਾਲ ਦੇਖਣ ਨੂੰ ਮਿਲੀ ਜਦੋਂ ਸਰਦੂਲ ਸਿਕੰਦਰ ਦੀ ਦੇਹ ਨੂੰ ਸਪੁਰਦ-ਏ-ਖ਼ਾਕ ਕਰਨ ਲਈ ਨੇੜਲੇ ਪਿੰਡ ਖੇੜੀ ਨੌਧ ਸਿੰਘ ਦੇ ਸਰਪੰਚ ਰੁਪਿੰਦਰ ਸਿੰਘ ਰਮਲਾ ਨੇ ਆਪਣੀ ਜ਼ਮੀਨ ਦਾਨ ਦਿੱਤੀ। ਇਸ ਮੌਕੇ ਉਨ੍ਹਾਂ ਆਪਣੀ ਜ਼ਮੀਨ ਵਿਚੋਂ ਖੜ੍ਹੀ ਫ਼ਸਲ ਕੱਟਵਾ ਕੇ ਇਹ ਜ਼ਮੀਨ ਦਿੱਤੀ। ਸਰਪੰਚ ਰਮਲਾ ਨੇ ਕਿਹਾ ਕਿ ਸਰਦੂਲ ਇਸ ਪਿੰਡ ਦਾ ਜੰਮਪਲ ਸੀ ਤੇ ਉਸ ਨੇ ਦੇਸ਼ਾਂ-ਵਿਦੇਸ਼ਾਂ ਵਿਚ ਇਸ ਪਿੰਡ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਪਿੰਡ ਵਿਚ ਉੁਨ੍ਹਾਂ ਦੀ ਸ਼ਾਨਦਾਰ ਯਾਦਗਾਰ ਉਸਾਰੀ ਜਾਵੇਗੀ, ਜਿਥੇ ਹਰ ਸਾਲ ਉਨ੍ਹਾਂ ਦੀ ਯਾਦ ‘ਚ ਸੰਗੀਤ ਸੰਮੇਲਨ ਕਰਵਾਇਆ ਜਾਵੇਗਾ।
Source link
Asian Tribune Your Multilingual Newspaper covering World and local news News