Gurdaspur news : ਗੁਰਦਾਸਪੁਰ ਦੇ ਪਿੰਡ ਮਾਨਚੋਪੜਾ ਵਿੱਚ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪੰਜਾਬ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਦੀ ਅਗਵਾਈ ਹੇਠ ਪਿੰਡ ਵਾਸੀਆਂ ਲਈ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਦੀ ਵਿਸ਼ੇਸ਼ ਸਕ੍ਰੀਨਿੰਗ ਕਰਵਾਈ ਗਈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਕੇ ਲੋਕਾਂ ਨੂੰ ਫਿਲਮ ਦੇਖਣ ਲਈ ਸੱਦਾ ਦਿੱਤਾ ਗਿਆ। ਸਕ੍ਰੀਨਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਫਿਲਮ ਪੰਜਾਬ ਦੇ ਇਤਿਹਾਸ ਦੇ ਇੱਕ ਸੰਵੇਦਨਸ਼ੀਲ ਦੌਰ ਨੂੰ ਦਰਸਾਉਂਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਉਸ ਸਮੇਂ ਕਈ ਨੌਜਵਾਨਾਂ, ਬਜ਼ੁਰਗਾਂ ਅਤੇ ਔਰਤਾਂ ਨੂੰ ਅੱਤਵਾਦੀ ਕਰਾਰ ਦੇ ਕੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰਿਆ ਗਿਆ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਦੱਸ ਕੇ ਸਸਕਾਰ ਕਰ ਦਿੱਤਾ ਗਿਆ।
ਕਾਂਗਰਸ ‘ਚ ਪਏ ਪਾੜ ‘ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
Source link
Asian Tribune Your Multilingual Newspaper covering World and local news News