Home / World / ਗੁਰਦਾਸਪੁਰ ਜ਼ਿਮਨੀ ਚੋਣ ਲਈ ਮਤਦਾਨ ਭਲਕੇ

ਗੁਰਦਾਸਪੁਰ ਜ਼ਿਮਨੀ ਚੋਣ ਲਈ ਮਤਦਾਨ ਭਲਕੇ

ਗੁਰਦਾਸਪੁਰ ਜ਼ਿਮਨੀ ਚੋਣ ਲਈ ਮਤਦਾਨ ਭਲਕੇ

1ਚੰਡੀਗੜ੍ਹ/ਗੁਰਦਾਸਪੁਰ – ਗੁਰਦਾਸਪੁਰ ਲੋਕਸਭਾ ਜ਼ਿਮਨੀ ਚੋਣ ਲਈ ਮਤਦਾਨ ਭਲਕੇ 11 ਅਕਤੂਬਰ ਨੂੰ ਹੋਣ ਜਾ ਰਿਹਾ ਹੈ| ਇਹ ਸੀਟ ਭਾਜਪਾ ਸੰਸਦ ਮੈਂਬਰ ਵਿਨੋਦ ਖੰਨਾ ਦੇ ਦੇਹਾਂਤ ਨਾਲ ਖਾਲੀ ਹੋਈ ਸੀ| ਵੋਟਾਂ ਦੀ ਗਿਣਤੀ 15 ਅਕਤੂਬਰ ਨੂੰ ਹੋਵੇਗੀ|
ਗੁਰਦਾਸਪੁਰ ਸੀਟ ਉਤੇ ਕਾਂਗਰਸ ਵੱਲੋਂ ਸੁਨੀਲ ਜਾਖੜ, ਅਕਾਲੀ-ਭਾਜਪਾ ਵੱਲੋਂ ਸਵਰਨ ਸਲਾਰੀਆ ਅਤੇ ਆਮ ਆਦਮੀ ਪਾਰਟੀ ਵੱਲੋਂ ਸੁਰੇਸ਼ ਖਜੂਰੀਆ ਚੋਣ ਮੈਦਾਨ ਵਿਚ ਹਨ|
ਜ਼ਿਮਨੀ ਚੋਣ ਲਈ ਸੁਰੱਖਿਆ ਸਖਤ ਪ੍ਰਬੰਧ ਕੀਤੇ ਗਏ ਹਨ| ਇਸ ਸਬੰਧੀ ਐਸ.ਐਸ.ਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਤੋਂ ਇਲਾਵਾ ਆਰਮਡ ਪੁਲਿਸ ਦੀਆਂ 4 ਕੰਪਨੀਆਂ ਅਤੇ ਪੈਰਾਮਿਲਟਰੀ ਫੋਰਸ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ| ਗੁਰਦਾਸਪੁਰ ਵਿਚ ਲਗਪਗ 15 ਲੱਖ ਵੋਟਰ ਉਮੀਦਵਾਰਾਂ ਦੇ ਭਵਿੱਖ ਦਾ ਫੈਸਲਾ ਕਰਨਗੇ| ਮਤਦਾਨ ਲਈ 1,781 ਪੋਲਿੰਗ ਬੂਥ ਬਣਾਏ ਗਏ ਹਨ, ਜਿਥੇ ਈ.ਵੀ.ਐਮ ਰਾਹੀਂ ਵੋਟਿੰਗ ਹੋਵੇਗੀ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …