Home / Punjabi News / ਗੁਰਦਾਸ ਮਾਨ ਨੂੰ ਸਿਰਪਾਓ ਦੇਣ ਵਾਲੇ ਦੀ ਆਈ ਸ਼ਾਮਤ, SGPC ਵਲੋਂ ਜਾਂਚ ਦੇ ਆਦੇਸ਼

ਗੁਰਦਾਸ ਮਾਨ ਨੂੰ ਸਿਰਪਾਓ ਦੇਣ ਵਾਲੇ ਦੀ ਆਈ ਸ਼ਾਮਤ, SGPC ਵਲੋਂ ਜਾਂਚ ਦੇ ਆਦੇਸ਼

ਗੁਰਦਾਸ ਮਾਨ ਨੂੰ ਸਿਰਪਾਓ ਦੇਣ ਵਾਲੇ ਦੀ ਆਈ ਸ਼ਾਮਤ, SGPC ਵਲੋਂ ਜਾਂਚ ਦੇ ਆਦੇਸ਼

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗਾਇਕ ਗੁਰਦਾਸ ਮਾਨ ਨੂੰ ਸਿਰਪਾਓ ਦੇਣ ਸਬੰਧੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਗੁਰਦਾਸ ਮਾਨ ਵਲੋਂ ਪੰਜਾਬੀ ਮਾਂ-ਬੋਲੀ ਨਾਲ ਕਮਾਏ ਗਏ ਧ੍ਰੋਹ ਦੀ ਸ਼੍ਰੋਮਣੀ ਕਮੇਟੀ ਵਲੋਂ ਸਖਤ ਨਿਖੇਧੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਗੁਰਦਾਸ ਮਾਨ ਆਪਣੀ ਗਲਤੀ ਦਾ ਅਹਿਸਾਸ ਕਰਕੇ ਸਮੁੱਚੇ ਪੰਜਾਬੀਆਂ ਕੋਲੋਂ ਮਾਫ਼ੀ ਨਹੀਂ ਮੰਗ ਲੈਂਦਾ, ਉਦੋਂ ਤੱਕ ਸ਼੍ਰੋਮਣੀ ਕਮੇਟੀ ਉਸ ਖਿਲਾਫ ਆਪਣੇ ਸਪੱਸ਼ਟ ਸਟੈਂਡ ‘ਤੇ ਕਾਇਮ ਰਹੇਗੀ। ਉਨ੍ਹਾਂ ਕਿਹਾ ਕਿ ਜਿਥੋਂ ਤੱਕ ਗੁਰਦਾਸ ਮਾਨ ਨੂੰ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਸਿਰਪਾਓ ਦੇਣ ਦਾ ਸਬੰਧ ਹੈ, ਉਸ ਦੀ ਉੱਚ ਪੱਧਰੀ ਜਾਂਚ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ 85 ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਸੌਂਪੀ ਗਈ ਹੈ। ਜਿਸ ਦੀ ਵੀ ਅਣਗਹਿਲੀ ਸਾਹਮਣੇ ਆਈ ਸ਼੍ਰੋਮਣੀ ਕਮੇਟੀ ਵਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਤੇ ਮਰਯਾਦਾ ਦੀ ਤਰਜ਼ਮਾਨ ਹੁੰਦਿਆਂ ਸਿੱਖ ਸਿਧਾਂਤਾਂ ਤੇ ਸਿੱਖ ਭਾਵਨਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਸੰਸਥਾ ਹੈ। ਜੇਕਰ ਪ੍ਰਬੰਧਕੀ ਪੱਧਰ ‘ਤੇ ਸ਼੍ਰੋਮਣੀ ਕਮੇਟੀ ‘ਚ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਕੋਈ ਅਜਿਹੀ ਗਲਤੀ ਕਰਦਾ ਹੈ, ਜਿਸ ਨਾਲ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਢਾਹ ਲੱਗਦੀ ਹੋਵੇ, ਤਾਂ ਉਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …