Home / Punjabi News / ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਜੀ.ਐੱਸ. ਪਾਲ

ਅੰਮ੍ਰਿਤਸਰ, 3 ਅਕਤੂਬਰ

ਪਾਕਿਸਤਾਨ ਵਿੱਚ ਇੱਕ ਫ਼ਿਲਮ ਦੀ ਟੀਮ ਵੱਲੋਂ ਜੋੜੇ ਪਹਿਨ ਕੇ ਗੁਰਦੁਆਰਾ ਪੰਜਾ ਸਾਹਿਬ ਵਿੱਚ ਸ਼ੂਟਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿੱਚ ਰੋਸ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਵਿੱਚ ਕੁਝ ਵਿਅਕਤੀਆਂ ਦਾ ਗਰੁੱਪ ਮੂਵੀ ਕੈਮਰਿਆਂ ਅਤੇ ਸਹਾਇਕ ਸਟਾਫ ਸਣੇ ਲਹਿੰਦੇ ਪੰਜਾਬ ਦੇ ਅਟਕ ਜ਼ਿਲ੍ਹੇ ਵਿੱਚ ਹਸਨ ਅਬਦਾਲ ਸਥਿਤ ਗੁਰਦੁਆਰੇ ਵਿੱਚ ਟਹਿਲਦਾ ਹੋਇਆ ਦਿਖਾਈ ਦੇ ਰਿਹਾ ਹੈ। ਗੁਰਦੁਆਰਾ ਕੰਪਲੈਕਸ ‘ਚ ਮੌਕੇ ‘ਤੇ ਹਾਜ਼ਰ ਸ਼ਰਧਾਲੂਆਂ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਨੇ ਫ਼ਿਲਮ ਟੀਮ ਨੂੰ ਉਥੋਂ ਜਾਣ ਅਤੇ ਫੁਟੇਜ ਡਿਲੀਟ ਕਰਨ ਲਈ ਆਖਿਆ। ਘਟਨਾ ਦੇ ਵੀਡੀਓ ਬਣਾਉਣ ਵਾਲੇ ਵਿਅਕਤੀ ਮੁਤਾਬਕ ਫ਼ਿਲਮ ਟੀਮ ਸਿਰਫ ਉਥੇ ਸ਼ੂਟਿੰਗ ਕਰਨ ਆਈ ਸੀ। ਦੂਜੇ ਪਾਸੇ ਫ਼ਿਲਮ ਅਮਲਾ ਇਹ ਕਹਿੰਦਾ ਸੁਣਾਈ ਦੇ ਰਿਹਾ ਹੈ, ”ਅਸੀਂ ਤਾਂ ਤੁਹਾਡੇ ਮਹਿਮਾਨ ਹਾਂ ਅਤੇ ਤੁਸੀਂ ਸਾਡੇ ਨਾਲ ਅਜਿਹਾ ਸਲੂਕ ਕਰ ਰਹੇ ਹੋ।” ਅਮਲੇ ਦੇ ਇੱਕ ਮੈਂਬਰ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਵੱਲੋਂ ਵਿਰੋਧ ਕਰਨ ‘ਤੇ ਉਨ੍ਹਾਂ ਨੇ ਸ਼ੂਟਿੰਗ ਰੋਕ ਦਿੱਤੀ। ਸੂੁਤਰਾਂ ਮੁਤਾਬਕ ਟੀਮ ਵੱਲੋਂ ਫ਼ਿਲਮ ‘ਲਾਹੌਰ ਲਾਹੌਰ ਹੈ’ ਦੀ ਸ਼ੂਟਿੰਗ ਕੀਤੀ ਜਾ ਰਹੀ ਸੀ। ਦੂੁਜੇ ਪਾਸੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਘਟਨਾ ਦਾ ਨੋਟਿਸ ਲੈਂਦਿਆਂ ਟਵੀਟ ਕੀਤਾ, ”ਪਾਕਿਸਤਾਨ ‘ਚ ਧਾਰਮਿਕ ਸਥਾਨਾਂ ‘ਤੇ ਲਗਾਤਾਰ ਬੇਅਦਬੀ ਵਾਲੀਆਂ ਕਾਰਵਾਈਆਂ ਹੋ ਰਹੀਆਂ।” ਸਿਰਸਾ ਨੇ ਦਾਅਵਾ ਕੀਤਾ ਕਿ ਘਟਨਾ ਦੀ ਵੀਡੀਓ ਬਣਾਉਣ ਵਾਲਾ ਵਿਅਕਤੀ ਨੂੰ ਵੀਡੀਓ ਵਾਇਰਲ ਹੋਣ ਮਗਰੋਂ ਕਥਿਤ ਲਾਪਤਾ ਹੈ ਅਤੇ ਸਥਾਨਕ ਲੋਕਾਂ ਵੱਲੋਂ ਉਸ ਨੂੰ ਵੀਡੀਓ ਵਾਇਰਲ ਕਰਨ ਖ਼ਿਲਾਫ਼ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਹੈ।


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …