ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 26 ਮਾਰਚ
ਸ੍ਰੀ ਹਰਿਮੰਦਰ ਸਾਹਿਬ ਵਿਖੇ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਵੇਲੇ ਇੱਕ ਡਿਜੀਟਲ ਟੀਵੀ ਵੱਲੋਂ ਆਪਣੀਆਂ ਮਸ਼ਹੂਰੀਆਂ ਚਲਾਏ ਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਖਿਲਾਫ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿੱਚ ਸ਼ਰਧਾਲੂਆਂ ਵੱਲੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਜਦੋਂ ਗੁਰਬਾਣੀ ਦੇ ਕੀਰਤਨ ਦਾ ਪ੍ਰਸਾਰਨ ਸੈਟੇਲਾਈਟ ਚੈਨਲ ਚੱਲ ਰਿਹਾ ਹੁੰਦਾ ਹੈ ਅਤੇ ਇਸ ਸਬੰਧੀ ਅਨੁਵਾਦ ਦਿਖਾਇਆ ਜਾ ਰਿਹਾ ਹੁੰਦਾ ਹੈ ਤਾਂ ਇਸ ਉੱਪਰ ਇਸ਼ਤਿਹਾਰਬਾਜ਼ੀ ਕੀਤੀ ਜਾ ਰਹੀ ਹੈ ਜਿਸ ਕਾਰਨ ਕੀਰਤਨ ਦਾ ਅੰਗਰੇਜ਼ੀ ਵਿੱਚ ਹੋ ਰਿਹਾ ਅਨੁਵਾਦ ਦਿਖਾਈ ਨਹੀਂ ਦਿੰਦਾ ਅਤੇ ਇਸ ਵਿੱਚ ਰੁਕਾਵਟ ਖੜ੍ਹੀ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਡਿਜੀਟਲ ਟੀਵੀ ਚੈਨਲ ਨੂੰ ਸ਼ਿਕਾਇਤ ਕੀਤੀ ਗਈ ਹੈ ਪਰ ਅਜੇ ਤੱਕ ਮਾਮਲੇ ਦਾ ਕੋਈ ਹੱਲ ਨਹੀਂ ਹੋਇਆ। ਸ਼੍ਰੋਮਣੀ ਕਮੇਟੀ ਦੇ ਇੱਕ ਅਧਿਕਾਰੀ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਸ ਸਬੰਧੀ ਚੱਲ ਰਹੇ ਸਕਰੋਲ ਨੂੰ ਤੁਰੰਤ ਹਟਾਉਣ ਲਈ ਨੋਟਿਸ ਦਿੱਤਾ ਗਿਆ ਜਿਸ ਦੇ ਜਵਾਬ ਵਿੱਚ ਡਿਜੀਟਲ ਟੀਵੀ ਪ੍ਰਬੰਧਕਾਂ ਨੇ ਕਿਹਾ ਕਿ ਇਹ ਵਪਾਰਕ ਤੌਰ ’ਤੇ ਸਮਾਂਬਧ ਹੈ ਅਤੇ ਇਸ ਨੂੰ ਸਮੇਂ ਤੋਂ ਪਹਿਲਾਂ ਬੰਦ ਨਹੀਂ ਕੀਤਾ ਜਾ ਸਕਦਾ। ਉਹਨਾਂ ਦੱਸਿਆ ਕਿ ਧਾਰਮਿਕ ਭਾਵਨਾਵਾਂ ਦੇ ਮੱਦੇ ਨਜ਼ਰ ਅਤੇ ਸ਼ਰਧਾਲੂਆਂ ਖਾਸ ਕਰਕੇ ਬਜ਼ੁਰਗਾਂ ਅਤੇ ਵਿਦੇਸ਼ੀਆਂ ਦੇ ਇਤਰਾਜ਼ ਤੇ ਚੱਲਦਿਆਂ ਸ਼੍ਰੋਮਣੀ ਕਮੇਟੀ ਕੋਲ ਹੁਣ ਡਿਜੀਟਲ ਟੀਵੀ ਪ੍ਰਬੰਧਕਾਂ ਦੇ ਖਿਲਾਫ ਕਾਨੂੰਨੀ ਚਾਰਾਜਾਈ ਕਰਨ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਬਚਿਆ ਹੈ।
The post ਗੁਰਬਾਣੀ ਕੀਰਤਨ: ਪ੍ਰਸਾਰਨ ਵੇਲੇ ਡਿਜੀਟਲ ਟੀਵੀ ਵੱਲੋਂ ਮਸ਼ਹੂਰੀਆਂ ਚਲਾਏ ਜਾਣ ’ਤੇ ਇਤਰਾਜ਼ appeared first on Punjabi Tribune.
Source link
Asian Tribune Your Multilingual Newspaper covering World and local news News