Breaking News
Home / Punjabi News / ਗੁਰੂ ਨਾਨਕ ਦੇਵ ’ਵਰਸਿਟੀ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ’ਚ ਸ਼ਾਮਲ

ਗੁਰੂ ਨਾਨਕ ਦੇਵ ’ਵਰਸਿਟੀ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ’ਚ ਸ਼ਾਮਲ

ਖੇਤਰੀ ਪ੍ਰਤੀਨਿਧ

ਅੰਮ੍ਰਿਤਸਰ, 1 ਮਈ

ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਕੀਤਾ ਗਿਆ ਹੈ। ਸਟੱਡੀ ਅਬਰੋਡ ਏਡ ਵੱਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦੇ ਕਰਵਾਏ ਗਏ ਇੱਕ ਸਰਵੇਖਣ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਖਾਸ ਕਰਕੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕਿਫਾਇਤੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ਵ ਪੱਧਰ ’ਤੇ 1782 ਸਥਾਨ ‘ਤੇ ਆਈ ਹੈ। ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਰਵੋਤਮ ਮੁੱਲ ਯੂਨੀਵਰਸਿਟੀ ਦਰਜਾਬੰਦੀ ਦੋ ਮੈਟ੍ਰਿਕਸ ’ਤੇ ਅਧਾਰਿਤ ਹੈ, ਜਿਨ੍ਹਾਂ ਵਿੱਚ ਅਕਾਦਮਿਕ ਗੁਣਵੱਤਾ, ਵੇਟਜ਼ 75 ਫੀਸਦ ਅਤੇ ਬਾਕੀ 25 ਫੀਸਦ ਲਈ ਸਿੱਖਿਆ ਦੀ ਲਾਗਤ ਸ਼ਾਮਲ ਹੈ।

The post ਗੁਰੂ ਨਾਨਕ ਦੇਵ ’ਵਰਸਿਟੀ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ’ਚ ਸ਼ਾਮਲ appeared first on Punjabi Tribune.


Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …