Home / Punjabi News / ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਮਨਾਇਆ

ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਮਨਾਇਆ

ਪੱਤਰ ਪ੍ਰੇਰਕ
ਜੈਂਤੀਪੁਰ, 1 ਨਵੰਬਰ
ਪਿੰਡ ਤਲਵੰਡੀ ਖੁੰਮਣ ਦੀ ਸੰਗਤ ਵੱਲੋਂ ਸ੍ਰੀ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਜੇ ਦੀਵਾਨ ਵਿੱਚ ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਕੰਵਲਜੀਤ ਸਿੰਘ ਬਟਾਲੇ ਵਾਲਿਆਂ ਦੇ ਕੀਰਤਨੀ ਜਥਿਆਂ ਅਤੇ ਕਥਾਵਾਚਕ ਭਾਈ ਰਵਿੰਦਰ ਸਿੰਘ ਨੇ ਇਲਾਹੀ ਬਾਣੀ ਦਾ ਕੀਰਤਨ ਅਤੇ ਗੁਰ ਇਤਿਹਾਸ ਸੁਣਾਇਆ। ਇਸ ਮੌਕੇ ਉੱਘੇ ਸਮਾਜ ਸੇਵੀ ਅਤੇ ਮੁੱਖ ਸੇਵਾਦਾਰ ਰਘਬੀਰ ਸਿੰਘ ਸੰਧੂ ਨੇ ਆਈਆਂ ਧਾਰਮਿਕ ਸਖਸ਼ੀਅਤਾਂ ਨੂੰ ਸਿਰੋਪੇ ਦੇ ਕੇ ਸਨਮਾਨਤਿ ਕੀਤਾ। ਇਸ ਮੌਕੇ ਲਖਬੀਰ ਸਿੰਘ ਗਿੱਲ, ਸਰਪੰਚ ਦਲਜੀਤ ਸਿੰਘ, ਹਰਪਾਲ ਸਿੰਘ ਸੋਹੀ, ਠੇਕੇਦਾਰ ਹਰਦੇਵ ਸਿੰਘ ਮਰੜੀ, ਬਾਬਾ ਜਗਜੀਵਨ ਸਿੰਘ, ਅੰਮ੍ਰਤਿ ਪਾਲ ਸਿੰਘ, ਸੂਬੇਦਾਰ ਜੋਗਿੰਦਰ ਸਿੰਘ, ਸਰਬਜੀਤ ਸਿੰਘ ਬਟਾਲਾ, ਮਨਪ੍ਰੀਤ ਸਿੰਘ ਅੰਮ੍ਰਤਿਸਰ, ਗੁਰਮਿੰਦਰ ਸਿੰਘ ਮਿੰਟਾ ਅਤੇ ਹੋਰ ਪਤਵੰਤਿਆਂ ਨੇ ਹਾਜ਼ਰੀ ਭਰੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

The post ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਮਨਾਇਆ appeared first on punjabitribuneonline.com.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …