ਨਵੀਂ ਦਿੱਲੀ — ਗੋਆ ਦੀ ਗਵਰਨਰ ਮ੍ਰਿਦੁਲਾ ਸਿਨਹਾ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫਤਰ ਨੇ ਇਸ ਮੁਲਾਕਾਤ ਦੀ ਇਕ ਤਸਵੀਰ ਟਵੀਟ ਕੀਤੀ ਹੈ। ਲੋਕ ਸਭਾ ਚੋਣਾਂ 2019 ‘ਚ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੀ ਜਿੱਤ ਤੋਂ ਬਾਅਦ ਮੋਦੀ ਲਗਾਤਾਰ ਦੂਜੀ ਵਾਰ ਕਾਰਜਭਾਰ ਸੰਭਾਲਿਆ। ਦੂਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਵੱਖ-ਵੱਖ ਸੂਬਿਆਂ ਦੇ ਗਵਰਨਰਾਂ ਅਤੇ ਮੁੱਖ ਮੰਤਰੀਆਂ ਨੇ ਮੋਦੀ ਨਾਲ ਮੁਲਾਕਾਤ ਕੀਤੀ ਹੈ।
ਇੱਥੇ ਦੱਸ ਦੇਈਏ ਕਿ ਭਾਜਪਾ ਪਾਰਟੀ ਨੇ 303 ਸੀਟਾਂ ‘ਤੇ ਜਿੱਤ ਹਾਸਲ ਕੀਤੀ। ਜਨਤਾ ਨੇ ਇਕ ਵਾਰ ਫਿਰ ਭਾਜਪਾ ਪਾਰਟੀ ‘ਤੇ ਆਪਣਾ ਭਰੋਸਾ ਜਤਾਇਆ। ਪੀ. ਐੱਮ. ਮੋਦੀ ਨੇ ਸੱਤਾ ਸੰਭਾਲਣ ਮਗਰੋਂ ‘ਸਭ ਕਾ ਸਾਥ, ਸਭ ਕਾ ਵਿਕਾਸ’ ਦਾ ਨਾਅਰਾ ਦਿੱਤਾ। ਮੁੜ ਸੱਤਾ ‘ਚ ਆਈ ਮੋਦੀ ਸਰਕਾਰ ਨੇ 2014 ‘ਚ ਵੀ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਸੀ।
Check Also
Top 10 Punjabi News Headlines and Trends from 9 June 2026
ABP Sanjha Top 10, 9 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …
Asian Tribune Your Multilingual Newspaper covering World and local news News