Home / Punjabi News / ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮੁੱਖ ਮੰਤਰੀ ਕੁਮਾਰਸਵਾਮੀ ਨੇ ਸੌਂਪਿਆ ਮੰਗ ਪੱਤਰ

ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮੁੱਖ ਮੰਤਰੀ ਕੁਮਾਰਸਵਾਮੀ ਨੇ ਸੌਂਪਿਆ ਮੰਗ ਪੱਤਰ

ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮੁੱਖ ਮੰਤਰੀ ਕੁਮਾਰਸਵਾਮੀ ਨੇ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ – ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ, ਉਪ ਮੁੱਖ ਮੰਤਰੀ ਜੀ ਪਰਮੇਸ਼ਵਰਾ ਅਤੇ ਮੰਤਰੀ ਆਰਵੀ ਦੇਸ਼ਪਾਂਡੇ ਅਤੇ ਬੀ ਕਾਸ਼ਿਮਪੁਰ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਰਨਾਟਕ ਦੇ ਕੋਡਾਗੂ ਅਤੇ ਹੋਰ ਹਿੱਸਿਆਂ ਵਿਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਕੇਂਦਰ ਸਰਕਾਰ ਪਾਸੋਂ ਰਾਹਤ ਰਾਸ਼ੀ ਦਿੱਤੇ ਜਾਣ ਲਈ ਮੰਗ ਪੱਤਰ ਸੌਂਪਿਆ।
ਤੁਹਾਨੂੰ ਦੱਸ ਦਈਏ ਕਿ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਕਰਨਾਟਕ ਦੇ ਕੋਡਾਗੂ ਜ਼ਿਲੇ ਵਿਚ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਹੈ। ਕੋਡਾਗੂ ਜ਼ਿਲੇ ਸਣੇ ਹੋਰ ਇਲਾਕਿਆਂ ਵਿਚ ਹਜ਼ਾਰਾਂ ਘਰ ਤਬਾਹ ਹੋ ਗਏ ਹਨ। ਫੌਜ, ਸਮੁੰਦਰੀ ਫੌਜ ਅਤੇ ਹੋਰ ਸੂਬੇ ਅਤੇ ਕੇਂਦਰੀ ਏਜੰਸੀਆਂ ਨੇ ਲਗਭਗ 3500 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ ਹੈ। ਪਰ ਇਸ ਸਮੇਂ ਸਥਿਤਿ ਆਮ ਬਣੀ ਹੋਈ ਹੈ।

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …