ਨਿਊਯਾਰਕ, 10 ਮਾਰਚ
ਅਮਰੀਕਾ ਦੇ ਨਿਊਯਾਰਕ ਸੂਬੇ ਦੀ ਗ੍ਰੈਂਡ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਾਲ 2016 ਦੇ ਰਾਸ਼ਟਰਪਤੀ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦੇ ਨਾਂ ‘ਤੇ ਕੀਤੇ ਗੁਪਤ ਭੁਗਤਾਨ ਦੇ ਮਾਮਲੇ ਵਿੱਚ ਗਵਾਹੀ ਦੇਣ ਲਈ ਬੁਲਾਇਆ ਹੈ। ਇਹ ਜਾਣਕਾਰੀ ‘ਨਿਊਯਾਰਕ ਟਾਈਮਜ਼’ ਵਿੱਚ ਪ੍ਰਕਾਸ਼ਿਤ ਰਿਪੋਰਟ ਵਿੱਚ ਦਿੱਤੀ ਗਈ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਮੈਨਹਟਨ ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਨੇ ਟਰੰਪ ਨੂੰ ਗਵਾਹੀ ਦੇਣ ਲਈ ਕਿਹਾ ਹੈ। ਕਿਸੇ ਗ੍ਰੈਂਡ ਜੂਿਊਰੀ ਵੱਲੋਂ ਇਸ ਤਰ੍ਹਾਂ ਕਿਸੇ ਨੂੰ ਤਲਬ ਕਰਨ ਤੋਂ ਸਾਫ਼ ਹੈ ਕਿ ਫ਼ੈਸਲਾ ਛੇਤੀ ਹੋਣ ਵਾਲਾ ਹੈ।
Source link
Asian Tribune Your Multilingual Newspaper covering World and local news News