ਰਾਜਿੰਦਰ ਵਰਮਾ
ਭਦੌੜ, 21 ਮਈ
ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪਿੰਡ ਰਾਮਗੜ੍ਹ, ਦੀਪਗੜ੍ਹ, ਮੱਝੂ ਕੇ, ਤਲਵੰਡੀ, ਅਲਕੜਾ ਤੇ ਜੰਗੀਆਣਾ ਵਿੱਚ ਭਰਵੇ ਇਕੱਠਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲੋਕਾਂ ’ਤੇ ਕਹਿਰ ਢਾਹ ਰਹੀ ਹੈ ਅਤੇ ਸਿਰਫ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ, ਜਿਸ ਨੂੰ ਚੱਲਦਾ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਵਰਦਿਆਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਸਲੀਅਤ ਲੋਕ ਸਮਝ ਚੁੱਕੇ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਗੱਲ-ਗੱਲ ’ਤੇ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ 40 ਹਜ਼ਾਰ ਨੌਕਰੀਆਂ ਦੇਣ ਦਾ ਜੋ ਰੌਲਾ ਪਾਇਆ ਜਾ ਰਿਹਾ ਹੈ, ਉਸ ਵਿੱਚ ਕੋਈ ਸੱਚਾਈ ਨਹੀਂ ਹੈ ਕਿਉਂਕਿ ਪੰਜਾਬੀਆਂ ਹੱਥ ਕੁਝ ਹੀ ਨੌਕਰੀਆਂ ਲੱਗੀਆਂ ਹਨ ਬਾਕੀ ਨੌਕਰੀਆਂ ਬਾਹਰਲੇ ਸੂਬਿਆਂ ਦੇ ਲੋਕ ਲੈ ਗਏ।
The post ਗੱਲ-ਗੱਲ ’ਤੇ ਝੂਠ ਬੋਲਦੈ ਭਗਵੰਤ ਮਾਨ: ਖਹਿਰਾ appeared first on Punjabi Tribune.
Source link
Asian Tribune Your Multilingual Newspaper covering World and local news News