ਜਗਮੋਹਨ ਸਿੰਘ
ਘਨੌਲੀ, 20 ਅਪਰੈਲ
ਪਿਛਲੇ ਲਗਪਗ ਦੋ ਸਾਲਾਂ ਤੋਂ ਅੰਬੂਜਾ ਸੀਮਿੰਟ ਫੈਕਟਰੀ ਅਤੇ ਥਰਮਲ ਪਲਾਂਟ ਦੇ ਪ੍ਰਦੂਸ਼ਣ ਖ਼ਿਲਾਫ਼ ਧਰਨਾ ਦੇ ਰਹੇ ਧਰਨਾਕਾਰੀਆਂ ਵੱਲੋਂ 21 ਅਪਰੈਲ ਨੂੰ ਧਰਨਾ ਸਥਾਨ ’ਤੇ ਵੱਡਾ ਇਕੱਠ ਕਰਕੇ ਆਪਣੀਆਂ ਮੰਗਾਂ ਮਨਵਾਉਣ ਲਈ ਵੱਡਾ ਇਕੱਠ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਧਰਨਾਕਾਰੀਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਜਿੱਥੇ ਗੱਡੀ ’ਤੇ ਸਪੀਕਰ ਲਗਾ ਕੇ ਪਿੰਡ ਪਿੰਡ ਘੁੰਮ ਕੇ ਲੋਕਾਂ ਨੂੰ ਇਕੱਠ ਵਿੱਚ ਪੁੱਜਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਟਰੱਕ ਯੂਨੀਅਨਾਂ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਧਰਨੇ ਵਿੱਚ ਪੁੱਜਣ ਦੀਆਂ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ।
The post ਘਨੌਲੀ: ਦਬੁਰਜੀ ’ਚ ਧਰਨਾਕਾਰੀਆਂ ਵੱਲੋਂ ਐਤਵਾਰ ਨੂੰ ਕੀਤਾ ਜਾਵੇਗਾ ਸ਼ਕਤੀ ਪ੍ਰਦਰਸ਼ਨ appeared first on Punjabi Tribune.
Source link
Asian Tribune Your Multilingual Newspaper covering World and local news News