Home / Punjabi News / ਚਮਕੌਰ ਸਾਹਿਬ ਦੇ ਵਿਧਾਇਕ ਨੇ ਤਿੰਨ ਦਿਨਾਂ ਸ਼ਹੀਦੀ ਸਮਗਮਾਂ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ

ਚਮਕੌਰ ਸਾਹਿਬ ਦੇ ਵਿਧਾਇਕ ਨੇ ਤਿੰਨ ਦਿਨਾਂ ਸ਼ਹੀਦੀ ਸਮਗਮਾਂ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸੰਜੀਵ ਬੱਬੀ
ਚਮਕੌਰ ਸਾਹਿਬ, 19 ਦਸੰਬਰ
ਚਮਕੌਰ ਸਾਹਿਬ ਵਿਖੇ 21, 22 ਤੇ 23 ਦਸੰਬਰ ਨੂੰ ਹੋਣ ਵਾਲੇ ਦਿਨਾਂ ਸ਼ਹੀਦੀ ਸਮਾਗਮਾਂ ਦੇ ਪ੍ਰਬੰਧ ਬਾਰੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਐੱਸਡੀਐੱਮ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਸੰਗਤ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਗੁਰਦੁਆਰੇ ਨੂੰ ਜਾਣ ਵਾਲੇ ਰਸਤਿਆਂ ’ਤੇ ਕੋਈ ਵੀ ਆਰਜ਼ੀ ਦੁਕਾਨ ਨਹੀਂ ਲੱਗਣੀ ਚਾਹੀਦੀ। ਸਮਾਗਮ ਦੌਰਾਨ ਪੀਣ ਵਾਲੇ ਪਾਣੀ, ਆਰਜ਼ੀ ਪਖਾਨੇ, ਬਿਜਲੀ ਦੀ ਨਿਰਵਿਘਨ ਸਪਲਾਈ, 24 ਘੰਟੇ ਸਿਹਤ ਸਹੂਲਤਾਂ, ਮੁੱਖ ਮਾਰਗ ’ਤੇ ਨਿਰਵਿਘਨ ਆਵਾਜਾਈ ਬਾਰੇ ਮੀਟੰਗ ਵਿੱਚ ਚਰਚਾ ਕੀਤੀ ਗਈ। ਵਿਧਾਇਕ ਨੇ ਦੱਸਿਆ ਕਿ ਸਮਾਗਮ ਦੌਰਾਨ ਉਨ੍ਹਾਂ ਵਲੋਂ ਨਗਰ ਕੌਂਸਲ ਦਫਤਰ ਨੇੜੇ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਪਤਿੱਤ ਸਿੱਖ ਨੌਜਵਾਨਾਂ ਨੂੰ ਮੁੜ ਤੋਂ ਦਸਤਾਰ ਸਜਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਕਿਸੇ ਵੀ ਖਾਸ ਵਿਅਕਤੀ ਨੂੰ ਕੋਈ ਪਾਸ ਜਾਰੀ ਨਹੀਂ ਕੀਤਾ ਜਾਵੇਗਾ, ਕਿਉਂਕਿ ਸਾਰੀ ਹੀ ਸੰਗਤ ਖਾਸ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚਮਕੌਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਦਰਸ਼ਨ ਕਰਵਾਉਣ ਅਤੇ ਸਿੱਖ ਇਤਿਹਾਸ ਦੀਆਂ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਉਣ। ਇਸ ਮੌਕੇ ਐੱਸਡੀਐੱਮ ਅਮਰੀਕ ਸਿੰਘ ਸਿੱਧੂ, ਨਾਇਬ ਤਹਿਸੀਲਦਾਰ ਦਲਵਿੰਦਰ, ਡੀਐੱਸਪੀ ਜਰਨੈਲ ਸਿੰਘ, ਮੈਨੇਜਰ ਭਾਈ ਨੱਥਾ ਸਿੰਘ, ਐੱਸਐੱਮਉ ਡਾ. ਗੋਬਿੰਦ ਟੰਡਨ, ਬੀਡੀਪੀਓ ਹਰਕੀਰਤ ਸਿੰਘ, ਕੌਂਸਲਰ ਭੁਪਿੰਦਰ ਸਿੰਘ ਭੂਰਾ ਅਤੇ ਸੁਖਵੀਰ ਸਿੰਘ ਹਾਜ਼ਰ ਸਨ।

The post ਚਮਕੌਰ ਸਾਹਿਬ ਦੇ ਵਿਧਾਇਕ ਨੇ ਤਿੰਨ ਦਿਨਾਂ ਸ਼ਹੀਦੀ ਸਮਗਮਾਂ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ appeared first on punjabitribuneonline.com.


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …