Home / Punjabi News / ਚਮਕੌਰ ਸਾਹਿਬ: ਸਕੂਲੀ ਵਿਦਿਆਰਥਣ ਕਿਰਨਦੀਪ ਕੌਰ ਨੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ

ਚਮਕੌਰ ਸਾਹਿਬ: ਸਕੂਲੀ ਵਿਦਿਆਰਥਣ ਕਿਰਨਦੀਪ ਕੌਰ ਨੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ

ਸੰਜੀਵ ਬੱਬੀ
ਚਮਕੌਰ ਸਾਹਿਬ, 22 ਜਨਵਰੀ
ਇਥੋਂ ਦੇ ਸਕੂਲ ਆਫ ਐਮੀਨੈਂਸ ਫਾਰ ਗਰਲਜ਼ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਹੈ। ਸਕੂਲ ਦੇ ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਨੇ ਦੱਸਿਆ ਕਿ ਅੱਜ ਸਵੇਰੇ ਬਲਦੇਵ ਸਿੰਘ ਨਿਵਾਸੀ ਚਮਕੌਰ ਸਾਹਿਬ ਜਦੋਂ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਏ ਤਾਂ ਉਨ੍ਹਾਂ ਦਾ ਮਹਿੰਗਾ ਸਮਾਰਟਫੋਨ ਸਕੂਲ ਦੇ ਨੇੜੇ ਹੀ ਡਿੱਗ ਪਿਆ, ਜੋ ਸਕੂਲ ਆ ਰਹੀ ਨੌਂਵੀਂ ਜਮਾਤ ਦੀ ਵਿਦਿਆਰਥਣ ਕਿਰਨਦੀਪ ਕੌਰ ਨੂੰ ਮਿਲ ਗਿਆ।  ਕਿਰਨਦੀਪ ਕੌਰ ਨੇ ਇਹ ਫੋਨ ਸਕੂਲ ਪ੍ਰਿੰਸੀਪਲ ਦੇ ਦਫ਼ਤਰ ਵਿਖੇ ਦੇ ਦਿੱਤਾ। ਫੋਨ ਮਾਲਕ ਦਾ ਫੋਨ ਆਉਣ ’ਤੇ ਸਕੂਲ ਵਿਦਿਆਰਥਣ ਵੱਲੋਂ ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਦੀ ਹਾਜ਼ਰੀ ਵਿੱਚ ਇਹ ਫੋਨ ਉਨ੍ਹਾਂ ਨੂੰ ਸੌਂਪ ਦਿੱਤਾ ਗਿਆ। ਕਿਰਨਦੀਪ ਕੌਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਵਿਖੇ ਵਿਦਿਆਰਥੀਆਂ ਨੂੰ ਪਾਠਕ੍ਰਮ ਦੇ ਨਾਲ-ਨਾਲ ਨੈਤਿਕ ਸਿੱਖਿਆ ’ਤੇ ਵੀ ਲਗਾਤਾਰ ਜ਼ੋਰ ਦਿੱਤਾ ਜਾਂਦਾ ਹੈ ਤਾਂ ਜੋ ਸਕੂਲੀ ਵਿਦਿਆਰਥਣਾਂ ਭਵਿੱਖ ਅੰਦਰ ਜ਼ਿੰਮੇਵਾਰ ਸ਼ਹਿਰੀ ਦੀ ਭੂਮਿਕਾ ਨਿਭਾਉਣ।

The post ਚਮਕੌਰ ਸਾਹਿਬ: ਸਕੂਲੀ ਵਿਦਿਆਰਥਣ ਕਿਰਨਦੀਪ ਕੌਰ ਨੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ appeared first on Punjabi Tribune.


Source link

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …