Home / Punjabi News / ਚੀਨੀ ਵੀਜ਼ਾ ਘੁਟਾਲਾ: ਦਿੱਲੀ ਦੀ ਅਦਾਲਤ ਵੱਲੋਂ ਕਾਰਤੀ ਚਿਦੰਬਰਮ ਨੂੰ ਜ਼ਮਾਨਤ

ਚੀਨੀ ਵੀਜ਼ਾ ਘੁਟਾਲਾ: ਦਿੱਲੀ ਦੀ ਅਦਾਲਤ ਵੱਲੋਂ ਕਾਰਤੀ ਚਿਦੰਬਰਮ ਨੂੰ ਜ਼ਮਾਨਤ

ਨਵੀਂ ਦਿੱਲੀ, 6 ਜੂਨ

ਦਿੱਲੀ ਦੀ ਇਕ ਅਦਾਲਤ ਨੇ ਚੀਨੀ ਨਾਗਰਿਕਾਂ ਦੇ ਕਥਿਤ ਵੀਜ਼ਾ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕਾਂਗਰਸ ਆਗੂ ਕਾਰਤੀ ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ। ਈਡੀ ਅਤੇ ਸੀਬੀਆਈ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੁਲਜ਼ਮ ਨੂੰ ਇਹ ਰਾਹਤ ਦੇ ਦਿੱਤੀ ਜੋ ਆਪਣੇ ਵਿਰੁੱਧ ਸੰਮਨਾਂ ਦੀ ਪਾਲਣਾ ਕਰਦਿਆਂ ਅਦਾਲਤ ਵਿੱਚ ਪੇਸ਼ ਹੋਇਆ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਈਡੀ ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਂਦੇ ਹੋਏ ਮੁਲਜ਼ਮਾਂ ਖ਼ਿਲਾਫ਼ ਸੰਮਨ ਜਾਰੀ ਕੀਤੇ ਸਨ। ਜੱਜ ਨੇ ਇਕ ਲੱਖ ਰੁਪਏ ਦੇ ਨਿੱਜੀ ਮੁਚਲਕੇ ਅਤੇ ਇੰਨੀ ਹੀ ਰਕਮ ਦੀ ਜ਼ਮਾਨਤ ’ਤੇ ਚਿਦੰਬਰਮ ਨੂੰ ਰਾਹਤ ਦਿੱਤੀ।

The post ਚੀਨੀ ਵੀਜ਼ਾ ਘੁਟਾਲਾ: ਦਿੱਲੀ ਦੀ ਅਦਾਲਤ ਵੱਲੋਂ ਕਾਰਤੀ ਚਿਦੰਬਰਮ ਨੂੰ ਜ਼ਮਾਨਤ appeared first on Punjabi Tribune.


Source link

Check Also

ਸੈਮਸੰਗ ਨੇ ਏਆਈ ਨਾਲ ਲੈਸ ਲੈਪਟਾਪ ਲਾਂਚ ਕੀਤਾ

ਨਵੀਂ ਦਿੱਲੀ, 3 ਜੁਲਾਈ ਸੈਮਸੰਗ ਨੇ ਭਾਰਤ ਵਿਚ ਨਵਾਂ ਲੈਪਟਾਪ ਗਲੈਕਸੀ ਬੁਕ 4 ਅਲਟਰਾ ਲਾਂਚ …