
ਚੀਨ ਦੇ ਗੁਵਾਂਗਸ਼ੀ ਵਿਚ ਸੋਮਵਾਰ ਦੁਪਹਿਰ 133 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਚਾਈਨਾ ਈਸਟਰਨ ਪੈਸੇਂਜਰ ਏਅਰਲਾਈਨਜ਼ ਦਾ ਇਕ ਜਹਾਜ਼ ਗੁਵਾਂਗਸ਼ੀ ਦੇ ਪਹਾੜਾਂ ਵਿਚ ਹਾਦਸਾਗ੍ਰਸਤ ਹੋ ਗਿਆ। ਇਹਨਾਂ ਵਿਚ ਯਾਤਰੀ ਅਤੇ 9 ਕਰੂ ਮੈਂਬਰ ਸ਼ਾਮਲ ਸਨ। ਜਿਸ ਪਹਾੜੀ ‘ਤੇ ਇਹ ਜਹਾਜ਼ ਕਰੈਸ਼ ਹੋਇਆ ਸੀ, ਉਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਉਹਨਾਂ ‘ਚ ਦੇਖਿਆ ਜਾ ਰਿਹਾ ਹੈ ਕਿ ਜਹਾਜ਼ ਕਰੈਸ਼ ਹੋਣ ਤੋਂ ਬਾਅਦ ਉੱਥੇ ਦੇ ਜੰਗਲ ‘ਚ ਅੱਗ ਲੱਗ ਗਈ ਸੀ। ਇਸ ਹਾਦਸੇ ਵਿਚ ਮਰਨ ਵਾਲੇ ਯਾਤਰੀਆਂ ਦੀ ਗਿਣਤੀ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਦੀਆਂ ਤਸਵੀਰਾਂ ਦੇਖ ਕੇ ਕਈ ਯਾਤਰੀਆਂ ਦੀ ਮੌਤ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਚੀਨ ਦੇ ਸਰਕਾਰੀ ਮੀਡੀਆ ਗਲੋਬਲ ਟਾਈਮਜ਼ ਮੁਤਾਬਕ ਫਲਾਈਟ MU 5735 ਨੇ ਕੁਨਮਿੰਗ ਚਾਂਗਸ਼ੂਈ ਹਵਾਈ ਅੱਡੇ ਤੋਂ ਦੁਪਹਿਰ 1.15 ਵਜੇ ਉਡਾਣ ਭਰੀ। ਇਸ ਫਲਾਈਟ ਨੇ ਦੁਪਹਿਰ 3 ਵਜੇ ਗੁਆਂਗਜ਼ੂ ਪਹੁੰਚਣਾ ਸੀ। ਰਿਪੋਰਟਾਂ ਮੁਤਾਬਕ ਜਹਾਜ਼ ਦੋ ਮਿੰਟ ਤੋਂ ਵੀ ਘੱਟ ਸਮੇਂ ‘ਚ 30,000 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗ ਗਿਆ। ਟੇਕ-ਆਫ ਦੇ 71 ਮਿੰਟ ਬਾਅਦ ਇਹ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਲੈਂਡਿੰਗ ਤੋਂ 43 ਮਿੰਟ ਪਹਿਲਾਂ ਜਹਾਜ਼ ਦਾ ਏਟੀਸੀ ਨਾਲ ਸੰਪਰਕ ਟੁੱਟ ਗਿਆ।
The post ਚੀਨ :133 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਬੋਇੰਗ 737 ਕਰੈਸ਼ first appeared on Punjabi News Online.
Source link
Asian Tribune Your Multilingual Newspaper covering World and local news News