Home / Punjabi News / ਚੁਣੌਤੀਆਂ ਨਾਲ ਨਜਿੱਠਣ ਲਈ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ : ਬੈਜਲ

ਚੁਣੌਤੀਆਂ ਨਾਲ ਨਜਿੱਠਣ ਲਈ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ : ਬੈਜਲ

ਚੁਣੌਤੀਆਂ ਨਾਲ ਨਜਿੱਠਣ ਲਈ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ : ਬੈਜਲ

ਨਵੀਂ ਦਿੱਲੀ— ਪੁਲਵਾਮਾ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਦਿੱਲੀ ਦੇ ਉੱਪ ਰਾਜਪਾਲ ਅਨਿਲ ਬੈਜਲ ਨੇ ਸ਼ਨੀਵਾਰ ਨੂੰ ਸੁਰੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਤਾਂ ਕਿ ਅੰਦਰੂਨੀ ਸੁਰੱਖਿਆ ਸੰਬੰਧੀ ਚੁਣੌਤੀਆਂ ਨਾਲ ਬਿਹਤਰ ਤਰੀਕੇ ਨਾਲ ਨਿਪਟਿਆ ਜਾ ਸਕੇ। ਦਿੱਲੀ ਪੁਲਸ ਦੀ 72ਵੀਂ ਸਥਾਪਨਾ ਦਿਵਸ ਪਰੇਡ ਦੌਰਾਨ ਬੈਜਲ ਨੇ ਕਿਹਾ,”ਮੈਂ ਵੀ ਪੂਰੇ ਦੇਸ਼ ਦੀ ਤਰ੍ਹਾਂ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਤੋਂ ਦੁਖੀ ਹਾਂ ਅਤੇ ਉਨ੍ਹਾਂ ਜਵਾਨਾਂ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਵਾਰ ਦਿੱਤੀ। ਉਨ੍ਹਾਂ ਨੇ ਕਿਹਾ,”ਇਹ ਦੇਸ਼ ਲਈ ਇਕ ਵੱਡਾ ਨੁਕਸਾਨ ਹੈ ਅਤੇ ਮੈਂ ਉਨ੍ਹਾਂ ਵੀਰਾਂ ਦੇ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।”
ਜੰਮੂ-ਕਸ਼ਮੀਰ ‘ਚ ਤਿੰਨ ਦਹਾਕਿਆਂ ‘ਚ ਹੁਣ ਤੱਕ ਦੇ ਸਭ ਤੋਂ ਵੱਡੇ ਹਮਲੇ ‘ਚ ਜੈਸ਼-ਏ-ਮੁਹੰਮਦ ਦੇ ਆਤਮਘਾਤੀ ਹਮਲਾਵਰ ਨੇ ਪੁਲਵਾਮਾ ਜ਼ਿਲੇ ‘ਚ ਵਿਸਫੋਟਕਾਂ ਨਾਲ ਭਰੀ ਕਾਰ ਨੂੰ ਸੀ.ਆਰ.ਪੀ.ਐੱਫ. ਦੀ ਬੱਸ ‘ਚ ਟੱਕਰ ਮਾਰ ਦਿੱਤੀ, ਜਿਸ ‘ਚ ਘੱਟੋ-ਘੱਟ 40 ਜਵਾਨ ਸ਼ਹੀਦ ਹੋ ਗਏ ਅਤੇ ਕਈ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਦਿੱਲੀ ਪੁਲਸ ਦੇ ਕੰਮ ਅਤੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਬੈਜਲ ਨੇ ਨਾਗਰਿਕਾਂ ਤੋਂ ਉਨ੍ਹਾਂ ਦੇ ਲਗਾਤਾਰ ਬਿਨਾਂ ਸਵਾਰਥ ਕੰਮ ਦੀ ਸ਼ਲਾਘਾ ਕਰਨ ਲਈ ਕਿਹਾ ਤਾਂ ਕਿ ਉਹ ਅਜਿਹੇ ਵਧ ਕੰਮ ਕਰਨ ਲਈ ਉਤਸ਼ਾਹਤ ਅਤੇ ਪ੍ਰੇਰਿਤ ਹੋਣ। ਦੇਸ਼ ਦੀ ਅੰਦਰੂਨੀ ਸੁਰੱਖਿਆ ਦੇ ਸਾਹਮਣੇ ਵਧਦੀ ਚੁਣੌਤੀਆਂ ਦੇ ਮੱਦੇਨਜ਼ਰ ਬੈਜਲ ਨੇ ਪੁਲਸ ਢਾਂਚੇ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦੇਣ ਦੀ ਗੱਲ ਕਹੀ ਤਾਂ ਕਿ ਅਜਿਹੀਆਂ ਘਟਨਾਵਾਂ ਬਿਹਤਰ ਤਰੀਕੇ ਨਾਲ ਨਿਪਟਿਆ ਜਾ ਸਕੇ।

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …