ਮੁਜ਼ੱਫਰਨਗਰ— ਚੋਣ ਕਮਿਸ਼ਨ ਨੇ ਚੋਣਾਂ ਸੰਬੰਧੀ ਆਪਣੇ ਖਰਚ ਦਾ ਵੇਰਵਾ ਨਾ ਦੇਣ ‘ਤੇ ਉੱਤਰ ਪ੍ਰਦੇਸ਼ ‘ਚ 2017 ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਹਿੱਸਾ ਲੈਣ ਵਾਲੇ 493 ਉਮੀਦਵਾਰਾਂ ਨੂੰ ਅਗਲੇ ਤਿੰਨ ਸਾਲਾਂ ਤੱਕ ਚੋਣਾਂ ਲੜਨ ਲਈ ਅਯੋਗ ਕਰਾਰ ਦਿੱਤਾ ਹੈ। ਇਸ ਸੂਚੀ ‘ਚ ਰਾਜ ਦੇ ਮੁਜ਼ੱਫਰਨਗਰ ਜ਼ਿਲੇ ਦੇ 6 ਉਮੀਦਵਾਰ ਵੀ ਸ਼ਾਮਲ ਹਨ।
ਮੁੱਖ ਚੋਣ ਅਧਿਕਾਰੀ ਰਮੇਸ਼ ਚੰਦ ਰਾਏ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਲਈ ਚੋਣਾਵੀ ਖਰਚ ਦਾ ਵੇਰਵਾ ਦੇਣ ‘ਚ ਅਸਫ਼ਲ ਰਹਿਣ ‘ਤੇ ਇਨ੍ਹਾਂ ਉਮੀਦਵਾਰਾਂ ਨੂੰ ਅਯੋਗ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜਨ ਪ੍ਰਤੀਨਿਧੀਤੱਵ ਐਕਟ ਦੇ ਅਧੀਨ ਉਮੀਦਵਾਰਾਂ ਨੂੰ ਅਯੋਗ ਐਲਾਨ ਕੀਤਾ ਗਿਆ ਹੈ।
Check Also
ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…
Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …
Asian Tribune Your Multilingual Newspaper covering World and local news News