30 ਦਸੰਬਰ ਨੂੰ ਪੰਜਾਬ ‘ਚ ਹੋ ਰਹੀਆਂ ਹਨ ਪੰਚਾਇਤੀ ਚੋਣਾਂ
ਚੰਡੀਗੜ੍ਹ : ਪੰਜਾਬ ਦੇ ਚੋਣ ਕਮਿਸ਼ਨ ਨੇ ਪੰਚਾਇਤ ਚੋਣਾਂ ਵਿੱਚ ਉਮੀਦਵਾਰਾਂ ਜਾਂ ਹੋਰ ਕਿਸੇ ਵੀ ਵਿਅਕਤੀ ਨੂੰ ਆਪਣੇ ਖ਼ਰਚ ਉਤੇ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਦਾ ਪ੍ਰਬੰਧ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਕਮਿਸ਼ਨ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜੇ ਉਮੀਦਵਾਰ ਜਾਂ ਕੋਈ ਹੋਰ ਵਿਅਕਤੀ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਕਰਨ ਦੀ ਇੱਛਾ ਜ਼ਾਹਰ ਕਰਦਾ ਹੈ ਤਾਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ। ਵੀਡੀਓਗ੍ਰਾਫ਼ੀ ਲਈ ਕਿਸੇ ਹੋਰ ਅਧਿਕਾਰੀ ਤੋਂ ਪ੍ਰਵਾਨਗੀ ਲੈਣ ਦੀ ਕੋਈ ਲੋੜ ਨਹੀਂ ਹੈ। ਹਾਲਾਂਕਿ ਚੋਣ ਕਮਿਸ਼ਨ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਕਿ ਵੋਟਿੰਗ ਦਾ ਭੇਤ ਬਰਕਰਾਰ ਰੱਖਣ ਲਈ ਚੋਣ ਬੂਥ ਦੇ ਅੰਦਰ ਵੀਡੀਓਗ੍ਰਾਫ਼ੀ ਨਹੀਂ ਕੀਤੀ ਜਾਵੇਗੀ। ਧਿਆਨ ਰਹੇ ਕਿ ਆਉਂਦੀ 30 ਦਸੰਬਰ ਦਿਨ ਐਤਵਾਰ ਨੂੰ ਪੰਜਾਬ ਵਿਚ ਪੰਚਾਇਤੀ ਚੋਣਾਂ ਹੋ ਰਹੀਆਂ ਹਨ। ਪੰਜਾਬ ਵਿਚ 4363 ਸਰਪੰਚ ਅਤੇ 46754 ਪੰਚ ਸਰਬਸੰਮਤੀ ਨਾਲ ਵੀ ਚੁਣੇ ਗਏ ਹਨ।
Check Also
ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ
Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …
Asian Tribune Your Multilingual Newspaper covering World and local news News